Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ ‘ਚ ਜਿੱਤਿਆ ਕਾਂਸੇ ਮੈਡਲ

DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ ‘ਚ ਜਿੱਤਿਆ ਕਾਂਸੇ ਮੈਡਲ

ਗੜ੍ਹਦੀਵਾਲਾ, 20 ਅਗਸਤ (ਚੌਧਰੀ / ਪ੍ਰਦੀਪ ਕੁਮਾਰ ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਖੇਡ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਹ ਮੁਕਾਬਲਾ 19 ਅਗਸਤ 2026 ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ। ਦਿਲਕਸ਼ ਸਿੰਘ ਨੇ ਅੰਡਰ-17 ਉਮਰ ਵਰਗ ਦੇ- 55 ਕਿਲੋਗ੍ਰਾਮ ਭਾਰ ਵਰਗ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।

ਦਿਲਕਸ਼ ਦੀ ਇਸ ਉਪਲਬਧੀ ‘ਤੇ ਸਕੂਲ ਦੇ ਚੇਅਰਮੈਨ ਅਤੇ ਡੀ.ਏ.ਵੀ. ਸੀ.ਐੱਮ.ਸੀ. ਨਵੀਂ ਦਿੱਲੀ ਦੇ ਸਕੱਤਰ ਅਰਵਿੰਦ ਘਈ ਨੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਦੇ ਪ੍ਰਿੰਸੀਪਲ  ਸ਼ੇਖਰ ਮੋਦਗਿੱਲ ਨੇ ਵੀ ਦਿਲਕਸ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਉਜੱਜਵਲ ਭਵਿੱਖ ਦੀ ਕਾਮਨਾ ਕੀਤੀ।

ਪ੍ਰਿੰਸੀਪਲ  ਸ਼ੇਖਰ ਮੋਦਗਿੱਲ ਜੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਸਫ਼ਲਤਾਵਾਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹਨ। ਸਕੂਲ ਨੂੰ ਆਪਣੇ ਇਸ ਹੋਣਹਾਰ ਖਿਡਾਰੀ ‘ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।