ਦਸੂਹਾ 21 ਅਗਸਤ (ਚੌਧਰੀ)
: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸਬੰਧ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਦਸੂਹਾ ਦੇ ਹਾਜੀਪੁਰ ਚੌਂਕ ਵਿਖੇ ਰਾਸ਼ਟਰੀ ਰਾਜ ਮਾਰਗ ਉੱਤੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖਿਲਾਫ ਨਾਰੇਬਾਜੀ ਕੀਤੀ ਤੇ ਆਪਣਾ ਰੋਸ ਜ਼ਾਹਰ ਕੀਤਾ। ਜਥੇਬੰਦੀਆਂ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਅਨੇਕਾਂ ਬੁਲਾਰਿਆਂ ਵੱਲੋਂ ਬੰਦੀ ਸਿੰਘਾਂ ਦੀ ਜਲਦ ਰਿਹਾਈ ਸਬੰਧੀ ਸਮੂਹਿਕ ਤੌਰ ਤੇ ਆਵਾਜ਼ ਬੁਲੰਦ ਕੀਤੀ ਗਈ। ਪੰਜਾਬ ਬੰਦ ਦਾ ਸਮਰਥਨ ਕਰਦੇ ਹੋਏ ਸਥਾਨਕ ਦੁਕਾਨਦਾਰਾਂ ਵੱਲੋਂ ਸਵੇਰੇ 7 ਵਜੇ ਤੋਂ 2 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਗਈਆਂ।

ਜਿਕਰ ਯੋਗ ਹੈ ਕਿ ਪਿਛਲੇ ਦਿਨੀ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ ਜਿਸ ਦੌਰਾਨ ਸਰਕਾਰ ਵੱਲੋਂ ਮੋਰਚੇ ਤੇ ਸਿੰਘਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਗਿਆ ਇਸ ਦੇ ਰੋਸ ਵਜੋਂ ਅੱਜ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੇ ਕਾਲ ਤੇ ਦਸੂਹਾ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਇਕੱਠ ਕੀਤਾ ਗਿਆ ਜਿਸ ਦੌਰਾਨ ਦਸੂਹਾ ਸੰਪੂਰਨ ਤੌਰ ਤੇ ਬੰਦ ਰਿਹਾ।ਇਸ ਮੌਕੇ ਵੱਡੀ ਗਿਣਤੀ ਚ ਲੋਕ ਹਾਜਰ ਸਨ।






