Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ

ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ

ਹੁਸ਼ਿਆਰਪੁਰ, 22 ਅਗਸਤ (ਪ੍ਰਾਈਮ ਪੰਜਾਬ ਟਾਈਮਜ) 
ਇੰਡੋਰ ਸਟੇਡੀਅਮ ‘ਚ ਹੋਵੇਗਾ ਜ਼ਿਲਾ ਪੱਧਰੀ ਸਵਾਗਤੀ ਸਮਾਗਮ

ਮੇਹਟੀਆਣਾ ਵਿਖੇ ਅਰਜੁਨਾ ਐਵਾਰਡੀ ਗੁਰਦੇਵ ਸਿੰਘ ਗਿੱਲ, ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਹੋਰ ਕਰਨਗੇ ਸਵਾਗਤ

: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਭਰ ਵਿੱਚ 12 ਅਗਸਤ ਤੋਂ ਸ਼ੁਰੂ ਕੀਤੀ ਟਾਰਚ ਰਿਲੇਅ 23 ਅਗਸਤ ਨੂੰ ਜ਼ਿਲਾ ਹੁਸ਼ਿਆਰਪੁਰ ਵਿਖੇ ਪਹੁੰਚ ਰਹੀ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਐਤਵਾਰ ਨੂੰ ਮੇਹਟੀਆਣਾ ਤੋਂ ਹੁਸ਼ਿਆਰਪੁਰ ਜ਼ਿਲੇ ਵਿੱਚ ਦਾਖ਼ਲ ਹੋਵੇਗੀ । ਉਨ੍ਹਾਂ ਦੱਸਿਆ ਕਿ ਮੇਹਟੀਆਣਾ ਵਿਖੇ ਵਿਧਾਇਕ ਡਾ. ਇਸ਼ਾਂਕ ਕੁਮਾਰ, ਅਰਜੁਨਾ ਐਵਾਰਡੀ ਗੁਰਦੇਵ ਸਿੰਘ ਗਿੱਲ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਦਾ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਟਾਰਚ ਰਿਲੇਅ ਪਿੰਡ ਮੇਹਟੀਆਣਾ ਤੋਂ ਹੁੰਦੀ ਹੋਈ ਦੁਪਹਿਰ 12 ਵਜੇ ਇੰਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਪਹੁੰਚੇਗੀ। ਇੰਡੋਰ ਸਟੇਡੀਅਮ ਵਿਖੇ ਖੇਡ ਵਿਭਾਗ ਦੇ ਕੋਚਾਂ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਟਾਰਚ ਰਿਲੇਅ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਖ-ਵੱਖ ਖੇਡਾਂ ਦੇ ਪ੍ਰਸਿੱਧ ਸਾਬਕਾ ਖਿਡਾਰੀ ਸ਼ਾਮਲ ਹੋਣਗੇ। ਜਿਕਰਯੋਗ ਹੈ ਕਿ 24 ਅਗਸਤ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਇਸ ਟਾਰਚ ਰਿਲੇਅ ਨੂੰ ਰਸਮੀ ਤੌਰ ’ਤੇ ਜ਼ਿਲ੍ਹਾ ਪਠਾਨਕੋਟ ਪੁੱਜੇਗੀ।

—