Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਬਟਾਲਾ, 24 ਅਗਸਤ (ਅਵਿਨਾਸ਼ ਸ਼ਰਮਾ)

: ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਬਟਾਲਾ ਆਸ਼ਰਮ ਵਿਖੇ ‘ਸੰਤੁਲਨ ਪ੍ਰਕਲਪ’ ਤਹਿਤ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਾਧਵੀ ਰੁਕਮਣੀ ਭਾਰਤੀ ਵੱਲੋਂ ਕੀਤੀ ਗਈ। ਇਸ ਮੌਕੇ ਨਾਰੀ ਸ਼ਕਤੀ ਨੂੰ ਸਮਰਪਿਤ ਮਧੁਰ ਭਜਨ ਪੇਸ਼ ਕੀਤੇ ਗਏ, ਜਦਕਿ ਬੱਚਿਆਂ ਨੇ ਦੇਸ਼ ਭਗਤੀ ਅਤੇ ਲੋਕ ਗੀਤਾਂ ’ਤੇ ਮਨਮੋਹਕ ਨ੍ਰਿਤਯ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ਿਆ ਸਾਧਵੀ ਦਿਵੇਸ਼ਾ ਭਾਰਤੀ ਨੇ ਕਿਹਾ ਕਿ ਨਾਰੀ ਸਮਾਜ ਦੀ ਆਧਾਰਸ਼ਿਲਾ ਹੈ ਅਤੇ ਉਸ ਦੀ ਅਸਲ ਆਜ਼ਾਦੀ ਸਿਰਫ਼ ਬੰਧਨਾਂ ਤੋਂ ਮੁਕਤੀ ਤੱਕ ਸੀਮਿਤ ਨਹੀਂ, ਸਗੋਂ ਸਵੈ-ਮਾਣ, ਜ਼ਿੰਮੇਵਾਰੀ, ਨੈਤਿਕਤਾ ਅਤੇ ਉੱਤਮ ਜੀਵਨ ਜਿਊਣ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਾਰੀ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਕੇ ਆਪਣੀ ਅੰਦਰੂਨੀ ਸ਼ਕਤੀ ਨੂੰ ਪਛਾਣੇ ਅਤੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣੇ।

ਉਨ੍ਹਾਂ ਕਿਹਾ ਕਿ ਨਾਰੀ ਦੇ ਅਸਤਿਤਵ ਨਾਲ ਹੀ ਸ੍ਰਿਸ਼ਟੀ ਦਾ ਅਸਤਿਤਵ ਜੁੜਿਆ ਹੈ। ਹਰ ਨਾਰੀ ਅੰਦਰ ਅਸੀਮ ਸਾਹਸ, ਸਮਰੱਥਾ ਅਤੇ ਸ਼ਕਤੀ ਮੌਜੂਦ ਹੈ। ਮਾਤਾ ਦੁਰਗਾ ਨੂੰ ਸ਼ਕਤੀ ਦੇ ਪ੍ਰਤੀਕ ਵਜੋਂ ਯਾਦ ਕਰਦਿਆਂ ਉਨ੍ਹਾਂ ਮਹਿਲਾਵਾਂ ਨੂੰ ਆਪਣੇ ਅੰਦਰਲੀ ਸ਼ਕਤੀ ਨੂੰ ਪਛਾਣ ਕੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ।

ਸਮਾਗਮ ਦੌਰਾਨ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਲਈ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਅੰਤ ਵਿੱਚ ਸਾਧਵੀ ਰੁਕਮਣੀ ਭਾਰਤੀ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਾਰੀਆਂ ਮਹਿਲਾਵਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।