Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ

ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

: ਗੜ੍ਹਦੀਵਾਲਾ ਜ਼ੋਨ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ‘ਤੇ ਆਧਾਰਿਤ ਅੰਡਰ-17 ਲੜਕਿਆਂ ਦੀ ਬੀਚ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੜ੍ਹਦੀਵਾਲਾ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਟੂਰਨਾਮੈਂਟ 24 ਅਗਸਤ 2026 ਨੂੰ ਸਰਕਾਰੀ ਹਾਈ ਸਕੂਲ, ਭਾਨਾ ਵਿਖੇ ਕਰਵਾਇਆ ਗਿਆ। ਗੜ੍ਹਦੀਵਾਲਾ ਜ਼ੋਨ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਆਪਣੇ ਨਾਮ ਕੀਤੀ।

ਇਸ ਮਾਣਮੱਤੀ ਜਿੱਤ ਵਿੱਚ ਲਾਲਾ ਜਗਤ ਨਰਾਇਣ ਡੀ ਏ ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਵੀ ਜੇਤੂ ਟੀਮ ਦੇ ਮੈਂਬਰ ਵਜੋਂ ਮਹੱਤਵਪੂਰਨ ਯੋਗਦਾਨ ਪਾਇਆ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਿਦਿਆਰਥੀ ਨਵਜੋਤ ਸਿੰਘ ਤੇ ਸਮੁੱਚੀ ਜੇਤੂ ਟੀਮ ਨੂੰ ਕੋਚ ਸਾਹਿਬਾਨ ਅਤੇ ਸਾਰੇ ਸਕੂਲਾਂ ਨੇ ਹਾਰਦਿਕ ਵਧਾਈ ਦਿੱਤੀ ਗਈ। ਇਹ ਜਿੱਤ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦਾ ਪ੍ਰਤੀਕ ਹੈ।

ਇਸ ਸ਼ਾਨਦਾਰ ਪ੍ਰਦਰਸ਼ਨ ਤੇ ਸਕੂਲ ਦੇ ਪ੍ਰਿੰਸੀਪਲ ਸ਼ੇਪਰ ਮੌਦਗਿੱਲ ਨੇ ਅਧਿਆਪਕ, ਮਾਪਿਆਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।