Prime Punjab Times

Latest news
KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ
ADVERTISEMENT
You are currently viewing KMS ਕਾਲਜ ਵਿਖੇ “ਟੈਲੇਂਟ ਹੰਟ ਫਿਏਸਟਾ 2026” ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ 

KMS ਕਾਲਜ ਵਿਖੇ “ਟੈਲੇਂਟ ਹੰਟ ਫਿਏਸਟਾ 2026” ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ 

ਦਸੂਹਾ 27 ਅਗਸਤ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਨਵੇਂ ਅਕਾਦਮਿਕ ਸੈਸ਼ਨ 2026 ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਟੈਲੇਂਟ ਹੰਟ ਫਿਏਸਟਾ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀਨੀਅਰ ਵਿਦਿਆਰਥੀਆਂ ਵੱਲੋਂ ਨਵੇਂ ਜੂਨੀਅਰ ਵਿਦਿਆਰਥੀਆਂ ਦੇ ਸਵਾਗਤ ਲਈ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸ਼ਬਦ ਗਾਇਨ ਨਾਲ ਹੋਈ, ਜਿਸ ਦੌਰਾਨ ਸਮੂਹ ਕਾਲਜ ਨੇ ਸ਼ਰਧਾ ਅਤੇ ਭਾਵਨਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ। ਇਸ ਤੋਂ ਇਲਾਵਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤ, ਡਾਂਸ, ਗਿੱਧਾ, ਭੰਗੜਾ, ਸ਼ਾਇਰੀ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਲਜ ਦਾ ਮਾਹੌਲ ਉਤਸ਼ਾਹ ਅਤੇ ਖੁਸ਼ੀ ਨਾਲ ਭਰ ਗਿਆ। ਨਵੇਂ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਨਾਲ ਪ੍ਰੋਗਰਾਮ ਦਾ ਆਨੰਦ ਮਾਣਿਆ ਅਤੇ ਸੀਨੀਅਰ ਵਿਦਿਆਰਥੀਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਸਿਰਫ਼ ਵਿੱਦਿਅਕ ਗਿਆਨ ਪ੍ਰਾਪਤ ਕਰਨ ਦਾ ਸਥਾਨ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਰਚਨਾਤਮਕ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਨੂੰ ਨਿਖਾਰਨ ਦਾ ਵੀ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਂਟੀ-ਰੈਗਿੰਗ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕਾਲਜ ਕੈਂਪਸ ਵਿੱਚ ਰੈਗਿੰਗ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸੀਨੀਅਰ ਵਿਦਿਆਰਥੀਆਂ ਨੂੰ ਨਵੇਂ ਵਿਦਿਆਰਥੀਆਂ ਨਾਲ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨਾਲ ਪੇਸ਼ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰੈਗਿੰਗ ਜਾਂ ਅਣਉਚਿਤ ਵਿਵਹਾਰ ਦੀ ਸੂਚਨਾ ਤੁਰੰਤ ਕਾਲਜ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਇਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਆਪਸੀ ਸਾਂਝ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸੀਨੀਅਰ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਆਰਥੀਆਂ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸਰਗਰਮ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ , ਨਵਿੰਦਰ ਸਿੰਘ, ਧੰਨਵੀਰ ਸਿੰਘ, ਹਰਮਨਦੀਪ ਸਿੰਘ, ਸਾਹਿਲ ਕੁਮਾਰ, ਰੇਖਾ ਰਾਣੀ, ਸੰਦੀਪ ਕੌਰ, ਪ੍ਰੀਤੀ ਅਤੇ ਸਾਰੇ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ 2026’ ਸਮਾਗਮ ਦੀਆਂ ਕੁਝ ਤਸਵੀਰਾਂ।