Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 27 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਮੰਚ, ਵਿਦਿਆਰਥੀ ਭਲਾਈ ਮੰਚ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪਰੰਪਰਾ ਨਾਲ ਜੋੜਨ ਦੇ ਉਦੇਸ਼ ਨਾਲ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ, ਗਿਆਨ-ਪਰੰਪਰਾ ਅਤੇ ਭਾਰਤੀ ਸੱਭਿਆਚਾਰ ਦੇ ਵਿਕਾਸ ਵਿੱਚ ਇਸ ਦੇ ਮਹੱਤਵ ਤੋਂ ਜਾਣੂੰ ਕਰਵਾਉਣਾ ਸੀ। ਇਸ ਮੌਕੇ ਡਾ. ਰਵਿੰਦਰ ਕੌਰ (ਮੁਖੀ, ਪੰਜਾਬੀ ਵਿਭਾਗ) ਨੇ ਕਿਹਾ ਕਿ ਭਾਰਤੀ ਗਿਆਨ ਪਰੰਪਰਾ ਸਿਰਫ਼ ਕਿਸੇ ਇੱਕ ਭਾਸ਼ਾ ਜਾਂ ਖਿੱਤੇ ਤੱਕ ਸੀਮਤ ਨਹੀਂ, ਸਗੋਂ ਇਹ ਵੱਖ-ਵੱਖ ਭਾਰਤੀ ਭਾਸ਼ਾਵਾਂ, ਲੋਕ-ਪਰੰਪਰਾਵਾਂ, ਧਾਰਮਿਕ ਗ੍ਰੰਥਾਂ, ਸਾਹਿਤਕ ਰਚਨਾਵਾਂ ਅਤੇ ਲੋਕ-ਗਿਆਨ ਦੇ ਸਾਂਝੇ ਯੋਗਦਾਨ ਨਾਲ ਵਿਕਸਿਤ ਹੋਈ ਹੈ। ਇਸ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ ਬਹੁਤ ਮਹੱਤਵਪੂਰਨ ਹੈ। ਪੰਜਾਬੀ ਨੇ ਆਪਣੇ ਸਾਹਿਤ, ਲੋਕਧਾਰਾ, ਸੂਫ਼ੀ ਕਾਵਿ, ਗੁਰਬਾਣੀ ਅਤੇ ਕਿੱਸਾ ਪਰੰਪਰਾ ਰਾਹੀਂ ਮਨੁੱਖੀ ਜੀਵਨ ਨਾਲ ਜੁੜੇ ਡੂੰਘੇ ਦਾਰਸ਼ਨਿਕ, ਸਮਾਜਿਕ ਅਤੇ ਨੈਤਿਕ ਵਿਚਾਰਾਂ ਨੂੰ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਮਨੁੱਖ ਨੂੰ ਸੱਚ, ਸਮਾਨਤਾ, ਸੇਵਾ, ਨਿਮਰਤਾ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸੇ ਤਰ੍ਹਾਂ ਬਾਬਾ ਫ਼ਰੀਦ, ਗੁਰੂ ਨਾਨਕ ਦੇਵ ਜੀ ਅਤੇ ਹੋਰ ਸੰਤ-ਭਗਤਾਂ ਦੀ ਬਾਣੀ ਭਾਰਤੀ ਗਿਆਨ ਪਰੰਪਰਾ ਦੀ ਵਿਭਿੰਨਤਾ ਅਤੇ ਵਿਸ਼ਾਲਤਾ ਨੂੰ ਦਰਸਾਉਂਦੀ ਹੈ। ਪੰਜਾਬੀ ਲੋਕਧਾਰਾ, ਲੋਕ-ਗੀਤਾਂ, ਲੋਕ-ਕਥਾਵਾਂ, ਅਖਾਣਾਂ ਅਤੇ ਮੁਹਾਵਰਿਆਂ ਵਿੱਚ ਸੰਭਾਲੇ ਜੀਵਨ-ਅਨੁਭਵਾਂ ਅਤੇ ਲੋਕ-ਗਿਆਨ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ ਅਤੇ ਪੰਜਾਬੀ ਭਾਸ਼ਾ ਦੇ ਅਧਿਐਨ, ਸੰਭਾਲ ਅਤੇ ਪ੍ਰਸਾਰ ਲਈ ਯਤਨ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਆਪਣੀਆਂ ਭਾਸ਼ਾਈ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡਾ. ਸਤਵੰਤ ਕੌਰ ਡਾ. ਅਰਚਨਾ ਠਾਕੁਰ ਅਤੇ ਮੈਡਮ ਜਸਪ੍ਰੀਤ ਕੌਰ ਹਾਜ਼ਰ ਸਨ।