Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ

KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ

ਦਸੂਹਾ 29 ਅਗਸਤ (ਚੌਧਰੀ) 

ਵੱਖ-ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਨਵੇਂ ਅਕਾਦਮਿਕ ਸੈਸ਼ਨ 2026 ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਟੈਲੇਂਟ ਹੰਟ ਫਿਏਸਟਾ 2026’ ਦਾ ਆਯੋਜਨ ਕੀਤਾ ਗਿਆ। ਨਵੇਂ ਅਕਾਦਮਿਕ ਸੈਸ਼ਨ-2026 ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਪ੍ਰਤਿਭਾ ਅਧਾਰਿਤ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ, ਗਿਆਨ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ਦੌਰਾਨ ਤਿੰਨ ਰਾਊਂਡ ਕਰਵਾਏ ਗਏ। ਪਹਿਲੇ ਰਾਊਂਡ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਣ ਪਹਿਚਾਣ ਅਤੇ ਮਾਡਲਿੰਗ ਰਾਹੀਂ ਆਪਣੀ ਸ਼ਖ਼ਸੀਅਤ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ। ਦੂਜੇ ਰਾਊਂਡ ਵਿੱਚ ਵਿਦਿਆਰਥੀਆਂ ਨੇ ਸਿੰਗਿੰਗ, ਡਾਂਸ ਅਤੇ ਕਮੇਡੀ ਰਾਹੀਂ ਆਪਣੀ ਪ੍ਰਤਿਭਾ ਨੂੰ ਪੇਸ਼ ਕੀਤਾ। ਤੀਜੇ ਰਾਊਂਡ ਵਿੱਚ ਵਿਦਿਆਰਥੀਆਂ ਤੋਂ ਜਨਰਲ ਨਾਲੇਜ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜਵਾਬ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਦਿੱਤੇ। ਤਿੰਨਾਂ ਰਾਊਂਡਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ, ਪ੍ਰਦਰਸ਼ਨ ਅਤੇ ਸਮੁੱਚੀ ਸ਼ਖ਼ਸੀਅਤ ਦੇ ਆਧਾਰ ’ਤੇ ਨਤੀਜੇ ਘੋਸ਼ਿਤ ਕੀਤੇ ਗਏ, ਜਿਨ੍ਹਾਂ ਵਿੱਚ ਰਾਜੇਸ਼ਵਰ ਸਿੰਘ (ਬੀ.ਐਸ.ਸੀ ਆਈ.ਟੀ) ਨੂੰ ਮਿਸਟਰ ਫ੍ਰੈਸ਼ਰ ਅਤੇ ਵੰਸ਼ਿਕਾ (ਹੋਟਲ ਮੈਨਜਮੈਂਟ) ਨੂੰ ਮਿਸ ਫ੍ਰੈਸ਼ਰ ਚੁਣਿਆ ਗਿਆ। ਇਸੇ ਤਰ੍ਹਾਂ ਰਵੀਸ਼ੇਰ ਸਿੰਘ (ਬੀ.ਕੌਮ) ਨੂੰ ਮਿਸਟਰ ਰਨਰ-ਅੱਪ ਅਤੇ ਕਾਮਿਨੀ (ਐਮ.ਸੀ.ਏ) ਨੂੰ ਮਿਸ ਰਨਰ-ਅੱਪ ਦਾ ਖਿਤਾਬ ਪ੍ਰਦਾਨ ਕੀਤਾ ਗਿਆ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ (ਬੀ.ਐਸ.ਸੀ ਆਈ.ਟੀ) ਨੂੰ ਮਿਸਟਰ ਐਲੀਗੈਂਟ, ਮਨਮੀਤ ਕੌਰ (ਬੀ.ਸੀ.ਏ) ਨੂੰ ਮਿਸ ਐਲੀਗੈਂਟ ਅਤੇ ਪਾਇਲ (ਬੀ.ਬੀ.ਏ) ਨੂੰ ਮਿਸ ਗਲੈਮਰਸ ਚੁਣਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਸ਼ਖ਼ਸੀਅਤ ਨੂੰ ਨਿਖਾਰਨ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਲਗਨ ਨਾਲ ਵਿਦਿਆਰਥੀ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਹਾਸਲ ਕਰ ਸਕਦੇ ਹਨ। ਇਸ ਮੌਕੇ ਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਗਿਆਨ ਦੇ ਨਾਲ-ਨਾਲ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹਨਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਇਸ ਮੌਕੇ ਤੇ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਪ੍ਰੀਤੀ, ਪਲਵਿੰਦਰ ਕੌਰ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਪ੍ਰੀਤ ਕੌਰ, ਗੁਰਵੀਰ ਕੌਰ, ਸੋਨਮ ਸਲਾਰੀਆ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਸੰਦੀਪ ਕੌਰ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ , ਨਵਿੰਦਰ ਸਿੰਘ, ਧੰਨਵੀਰ ਸਿੰਘ, ਸਾਹਿਲ ਕੁਮਾਰ, ਹਰਮਨਦੀਪ ਸਿੰਘ, ਅਨਮੋਲ ਸਿੰਘ ਅਤੇ ਸਾਰੇ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।