ਗੜ੍ਹਦੀਵਾਲਾ 29 ਅਗਸਤ (ਚੌਧਰੀ / ਪ੍ਰਦੀਪ ਕੁਮਾਰ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਅੰਡਰ-17 ਵਰਗ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਪੰਜਾਬ ਸਕੂਲ ਖੇਡਾਂ ਜ਼ਿਲ੍ਹਾ ਪੱਧਰੀ (2026-27) ਵੁਸੂ ਮੁਕਾਬਲੇ ਦੇ -52 ਕਿਲੋਗ੍ਰਾਮ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ 25-08-2026 (ਮੰਗਲਵਾਰ) ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।
ਸਾਨੂੰ ਇਹ ਵੀ ਸਾਂਝਾ ਕਰਦਿਆਂ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡੇ ਹੋਣਹਾਰ ਵਿਦਿਆਰਥੀ ਰਾਜਵੀਰ ਸਿੰਘ (U-17 ਲੜਕੇ, -56ਕਿਲੋਗ੍ਰਾਮ ਵਰਗ) ਨੇ ਪੰਜਾਬ ਸਕੂਲ ਖੇਡਾਂ (2026-27) ਦੇ ਜ਼ਿਲ੍ਹਾ ਪੱਧਰੀ ਵੁਸੂ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹ ਮੁਕਾਬਲਾ 25 ਅਗਸਤ 2026 (ਮੰਗਲਵਾਰ) ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।
ਰਾਜਵੀਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਮੁਬਾਰਕਾਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ।ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਦਿਲਕਸ਼ ਸਿੰਘ ਦੀ ਸਟੇਟ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ। ਇਸ ਤੋਂ ਇਲਾਵਾ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਅਧਿਆਪਕ, ਮਾਪਿਆਂ ਤੇ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੂੰ ਵਧਾਈ ਦਿੱਤੀ ਅਤੇ ਉਸ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ।ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀਆ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀਆ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।
ਅਸੀਂ ਦਿਲਕਸ਼ ਸਿੰਘ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹਾਂ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ। ਵਧਾਈਆਂ ਦਿਲਕਸ਼ ਅਤੇ ਰਾਜਵੀਰ ਸਿੰਘ । ਇਸੇ ਤਰ੍ਹਾਂ ਮਿਹਨਤ ਕਰਦੇ ਰਹੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਰਹੋ।







