Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ

ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ

ਗੜ੍ਹਦੀਵਾਲਾ 29 ਅਗਸਤ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ  ਵਲੋਂ ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਜਾਗਰੂਕ ਕੀਤਾ ਗਿਆ ।

ਇਸ ਮੌਕੇ ਡਾ. ਸੁਦੇਸ਼ ਰਾਜਨ  ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਵਾਈਨ ਫਲੂ ਐੱਚ ਐੱਨ ਨਾਂਅ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ ਜੋ ਕਿ ਇਕ ਤੋਂ ਦੂਜੇ ਮਨੁੱਖ ਵਿਚ ਸਾਹ ਰਾਹੀਂ ਫੈਲਦਾ ਹੈ। ਤੇਜ਼ ਬੁਖ਼ਾਰ, ਖਾਂਸੀ, ਜੁਕਾਮ (ਵਗਦਾ ਨੱਕ), ਸਾਹ ਲੈਣ ‘ਚ ਤਕਲੀਫ਼, ਸਰੀਰ ਦਾ ਟੁੱਟਦਾ ਮਹਿਸੂਸ ਹੋਣਾ, ਦਸਤ ਲੱਗਣਾ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਜਾ ਕੇ ਜਾਂਚ ਕਰਵਾਈ ਜਾਵੇ। ਉਨਾਂ੍ਹ ਦੱਸਿਆ ਕਿ ਇਹ ਧਿਆਨ ਰੱਖੋ ਕਿ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਆਪਣਾ ਨੱਕ, ਅੱਖਾਂ ਤੇ ਮੂੰਹ ਨੂੰ ਛੂਹਣ ਤੋਂ ਪਹਿਲਾ ਅਤੇ ਬਾਅਦ ਵਿੱਚ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਸਾਫ ਕਰੋ, ਭੀੜ ਵਾਲੀਆਂ ਥਾਂਵਾ ‘ਤੇ ਜਾਣ ਤੋਂ ਗੁਰੇਜ ਕਰੋ। ਖੰਘ, ਵਗਦੀ ਨੱਕ, ਛਿੱਕਾਂ ਤੇ ਬੁਖਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੋ। ਬਹੁਤ ਸਾਰਾ ਪਾਣੀ ਪੀਓ ਤੇ ਪੌਸ਼ਟਿਕ ਭੋਜਨ ਦੀ ਵਰਤੋ ਕਰੋ।

ਉਨਾਂ ਕਿਹਾ ਕਿ ਇਹ ਨਾ ਕਰੋ ਜਿਵੇਂ ਮਰੀਜ ਨਾਲ ਹੱਥ ਮਿਲਾਉਣਾ, ਗਲੇ ਮਿਲਣਾ, ਚੁੰਮਣਾ ਜਾਂ ਕਿਸੇ ਤਰਾਂ ਦਾ ਸਰੀਰਕ ਸੰਪਰਕ, ਬਿਨਾਂ ਡਾਕਟਰੀ ਜਾਂਚ ਤੋ ਦਵਾਈ ਦੀ ਵਰਤੋ ਅਤੇ ਖੁੱਲੇ ਵਿੱਚ ਥੁੱਕਣਾ ਆਦਿ। ਅਗੇ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਸਵਾਈਨ ਫਲੂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਡਾ. ਜਗਤਾਰ ਸਿੰਘ, ਡਾ. ਅਭਿਤੋਜ ਸਿੰਘ, ਜਸਤਿੰਦਰ ਸਿੰਘ ਬੀ.ਈ.ਈ., ਬਲਵਿੰਦਰ ਸਿੰਘ, ਸੀਨੀਅਰ ਫਾਰਮੇਸੀ ਅਫਸਰ ਆਦਿ ਹਾਜ਼ਰ ਸਨ ।