ਦਸੂਹਾ 29 ਅਗਸਤ (ਚੌਧਰੀ)
: ਦਸੂਹਾ ਪੁਲਿਸ ਨੇ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇੰਸ. ਦਲਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਧੋਖਾਧੜੀ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ.ਐਸ.ਆਈ. ਬਲਵੰਤ ਸਿੰਘ ਇੰਚਾਰਜ ਚੌਕੀ ਸੰਸਾਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਜਸਵੰਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਜਾਜਾ ਟਾਂਡਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਮੁਕਦਮਾ 161 ਮਿਤੀ 29-7-26 ਅ/ਧ 3 (5), 318 (4) BNS 13 Punjab travel Professional Regulation Act ਥਾਣਾ ਦਸੂਹਾ ਅਧੀਨ ਗ੍ਰਿਫਤਾਰ ਕੀਤਾ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।
ਇਸੇ ਤਰਾਂ ਏ.ਐਸ.ਆਈ. ਬਲਵੰਤ ਸਿੰਘ ਇੰਚਾਰਜ਼ ਚੌਕੀ ਸੰਸਾਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਲਖਵੀਰ ਸਿੰਘ ਪੁੱਤਰ ਪ੍ਰਕਾਸ ਸਿੰਘ ਵਾਸੀ ਰਾਜਧੰਨ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਮੁਕੱਦਮਾ ਨੰਬਰ 174 ਮਿਤੀ 13-8-26 ਅ/ ਧ 316 (2), 318(4) BNS ਥਾਣਾ ਦਸੂਹਾ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।







