Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗੜ੍ਹਦੀਵਾਲਾ 31 ਅਗਸਤ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਸਮੂਹ ਸੰਗਤ ਨੇ ਗੁਰੂ ਚਰਨਾਂ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ, ਉਨ੍ਹਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਬੁਲਾਰਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਸਿੱਖ ਕੌਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੰਮਾ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਮਨੁੱਖੀ ਅਤੇ ਨਿਆਂਸੰਗਤ ਪੱਖੋਂ ਬੇਹੱਦ ਜ਼ਰੂਰੀ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਗੁਰਬਾਣੀ ਕੀਰਤਨ ਨੇ ਸਮੁੱਚੇ ਮਾਹੌਲ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸੰਗਤ ਨੂੰ ਗੁਰਬਾਣੀ ਦੇ ਉਪਦੇਸ਼ਾਂ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ, ਆਪਸੀ ਭਾਈਚਾਰੇ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਮੁੱਖ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਦੇ ਨਾਲ-ਨਾਲ ਸਿੱਖ ਇਤਿਹਾਸ, ਕੁਰਬਾਨੀਆਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਨਵੀਂ ਪੀੜ੍ਹੀ ਨੂੰ ਜਾਗਰੂਕ ਕਰਨਾ ਸੀ।