Prime Punjab Times

Latest news
ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ
ADVERTISEMENT
You are currently viewing ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ 31 ਅਗਸਤ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਕਮਰਸ ਵੱਲੋਂ ਬੌਧਿਕ ਸੰਪਤੀ ਅਧਿਕਾਰ (Intellectual Property Rights – IPR) ਸੰਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਈ.ਪੀ.ਆਰ., ਪੇਟੈਂਟ, ਕਾਪੀਰਾਈਟ ਅਤੇ ਟ੍ਰੇਡਮਾਰਕ ਆਦਿ ਬਾਰੇ ਜਾਣਕਾਰੀ ਦੇਣਾ ਸੀ।
ਇਸ ਮੌਕੇ ਡਾ. ਹਰਪ੍ਰੀਤ ਕੌਰ ਵੱਲੋਂ ਆਈ.ਪੀ.ਆਰ. ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੌਧਿਕ ਸੰਪਤੀ ਦੀ ਮਹੱਤਤਾ, ਇਸ ਦੀ ਸੁਰੱਖਿਆ ਅਤੇ ਪੇਟੈਂਟ, ਕਾਪੀਰਾਈਟ ਅਤੇ ਟ੍ਰੇਡਮਾਰਕ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਸੌਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਾਇਆ।ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਵਾਲ ਪੁੱਛੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਲਈ ਬੌਧਿਕ ਸੰਪਤੀ ਅਧਿਕਾਰਾਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਹ ਵਰਕਸ਼ਾਪ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਲਾਭਦਾਇਕ ਰਹੀ। ਅੰਤ ਵਿੱਚ ਵਿਭਾਗ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ।