Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 2 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਹਿੰਦੀ ਵਿਭਾਗ ਵੱਲੋਂ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਹਿੰਦੀ ਵਿਭਾਗ ਦੇ ਮੁਖੀ ਡਾਕਟਰ ਦਵਿੰਦਰ ਕੁਮਾਰ ਸੰਦਲ ਨੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਉੱਤੇ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਦੱਸਿਆ ਕਿ ਭਾਰਤੀ ਗਿਆਨ ਪਰੰਪਰਾ ਦਾ ਅਰਥ ਕੇਵਲ ਸੂਚਨਾਵਾਂ ਅਤੇ ਤੱਥਾਂ ਦਾ ਸੰਗ੍ਰਹਿ ਨਹੀਂ ਬਲਕਿ ਜੀਵਨ ਜਿਊਣ ਦੀ ਇੱਕ ਸਮੱਗਰ ਕਲਾ ਅਤੇ ਵਿਗਿਆਨ ਹੈ, ਜਿਸ ਦੇ ਮੂਲ ਸਰੋਤਾਂ ਵਿੱਚ ਵੇਦ, ਉਪਨਿਸ਼ਦ, ਪੁਰਾਣ, ਗੀਤਾ ਅਤੇ ਦਰਸ਼ਨ ਸ਼ਾਸਤਰ ਆਦਿ ਸ਼ਾਮਿਲ ਹਨ। ਭਾਰਤੀ ਗਿਆਨ ਪਰੰਪਰਾ ਗੁਰੂ-ਸ਼ਿਸ਼ ਪਰੰਪਰਾ ਦੇ ਮਾਧਿਅਮ ਨਾਲ ਮੌਖਿਕ ਤੇ ਪ੍ਰਯੋਗੀ ਰੂਪ ਵਿੱਚ ਪ੍ਰਵਾਹਿਤ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਨੈਤਿਕਤਾ ਸਾਡੀ ਰੀੜ ਦੀ ਹੱਡੀ ਹੈ, ਜਿਸ ਤੋਂ ਬਿਨਾਂ ਸਮਾਜ ਨੂੰ ਸੁਚਾਰੂ ਰੂਪ ਵਿੱਚ ਨਹੀਂ ਚਲਾਇਆ ਜਾ ਸਕਦਾ। ਅੱਜ ਦੇ ਅਜੋਕੇ ਯੁੱਗ ਵਿੱਚ ਜਦੋਂ ਕਿ ਤਕਨੀਕੀ ਬਹੁਤ ਅੱਗੇ ਵੱਧ ਚੁੱਕੀ ਹੈ, ਨੈਤਿਕਤਾ ਲਗਾਤਾਰ ਪਿਛੜ ਰਹੀ ਹੈ। ਭਾਰਤੀ ਗਿਆਨ ਪਰੰਪਰਾ ਅਨੁਸਾਰ ਬਿਨਾਂ ਨੈਤਿਕਤਾ ਤੋਂ ਗਿਆਨ ਵਿਨਾਸ਼ਕਾਰੀ ਹੋ ਜਾਂਦਾ ਹੈ। ਉਹਨਾਂ ਨੇ ਭਾਰਤੀ ਨੈਤਿਕਤਾ ਦੇ ਚਾਰ ਮੁੱਖ ਅਧਾਰਾਂ ਬਾਰੇ ਦੱਸਿਆ ਕਿ ਸੱਚ-ਅਹਿੰਸਾ, ਵਸੁਧੈਵ ਕੁਟੰਬਕਮ, ਸਰਬਜਨ ਹਿਤਾਏ-ਸਰਬ ਜਨ ਸੁਖਾਏ ਅਤੇ ਪ੍ਰਕਿਰਤੀ ਦਾ ਸਨਮਾਨ ਕਰਨਾ ਅੱਜ ਦੇ ਯੁੱਗ ਦੀ ਮੁੱਖ ਲੋੜ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਧੁਨਿਕ ਜਰੂਰ ਬਣਨਾ ਚਾਹੀਦਾ ਹੈ, ਪ੍ਰੰਤੂ ਆਪਣੀਆਂ ਜੜਾਂ ਨੂੰ ਛੱਡ ਕੇ ਨਹੀਂ। ਭਾਰਤ ਦੀ ਇਸ ਗੌਰਵਸ਼ਾਲੀ ਗਿਆਨ ਪਰੰਪਰਾ ਨੂੰ ਕੇਵਲ ਕਿਤਾਬਾਂ ਵਿੱਚ ਨਹੀਂ, ਆਚਰਣ ਵਿੱਚ ਵੀ ਉਤਾਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਤਾਂ ਹੀ ਸਾਡਾ ਚਰਿਤਰ ਮਜਬੂਤ ਹੋਵੇਗਾ ਤੇ ਅਤੇ ਅਸੀਂ ਇੱਕ ਵਿਕਸਿਤ ਭਾਰਤ ਦਾ ਸੁਪਨਾ ਸੱਚ ਕਰ ਪਾਵਾਂਗੇ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਇਤਿਹਾਸ ਵਿਭਾਗ ਦੇ ਮੁਖੀ ਡਾਕਟਰ ਮਨਜੀਤ ਕੌਰ ਬਾਜਵਾ ਵੀ ਹਾਜ਼ਰ ਸਨ।