Prime Punjab Times

Latest news
ਦੁਸ਼ਹਿਰੇ ’ਤੇ ਸਮਾਜ ਦੇ ਰਾਵਣ ਨੂੰ ਮਾਰਨ ਦਾ ਲਈਏ ਸੰਕਲਪ ਅਵਾਰਾ ਪਸ਼ੂ ਸਾਹਮਣੇ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨਾਂ ਚੋਂ ਇੱਕ ਦੀ ਮੌ+ਤ,ਦੂਜਾ ਗੰਭੀਰ ਜ਼+... ਕਾਲਰਾ ਮੋੜ ’ਤੇ ਵਾਪਰੇ ਦ+ਰ+ਦਨਾਕ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌ+ਤ ਤੇ ਨੌਜਵਾਨ ਗੰਭੀਰ ਜ਼ਖਮੀ *ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿੱਚ ਲੱਗੇ ਬੋਰ ’ਚੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ* KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦੀ ਸਫਲਤਾਪੂਰਵਕ ਸਮਾਪਤੀ ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਅਜੋਕੇ ਸਮੇਂ’ ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਅਜੋਕੇ ਸਮੇਂ’ ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 5 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਅਧਿਆਪਕ ਦਿਵਸ ਨੂੰ ਸਮਰਪਿਤ ‘ਅਜੋਕੇ ਸਮੇਂ ਵਿੱਚ ਅਧਿਆਪਕ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਧਿਆਪਕ ਦੇ ਬਦਲਦੇ ਸਰੂਪ, ਉਸ ਦੀਆਂ ਜ਼ਿੰਮੇਵਾਰੀਆਂ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਿੱਚ ਉਸ ਦੀ ਮਹੱਤਵਪੂਰਨ ਭੂਮਿਕਾ ਤੋਂ ਜਾਣੂੰ ਕਰਵਾਉਣਾ ਸੀ। ਇਸ ਮੌਕੇ ਮੁੱਖ ਬੁਲਾਰੇ ਸ. ਹਰਪਾਲ ਸਿੰਘ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਪੜ੍ਹਾਉਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੀ ਸ਼ਖ਼ਸੀਅਤ, ਸੋਚ, ਚਰਿੱਤਰ ਅਤੇ ਜੀਵਨ-ਦ੍ਰਿਸ਼ਟੀ ਨੂੰ ਘੜਨ ਵਾਲਾ ਮਾਰਗਦਰਸ਼ਕ ਹੁੰਦਾ ਹੈ। ਅਜੋਕੇ ਤਕਨੀਕੀ ਯੁੱਗ ਵਿੱਚ ਅਧਿਆਪਕ ਦੀ ਭੂਮਿਕਾ ਹੋਰ ਵੀ ਵਿਸ਼ਾਲ ਹੋ ਗਈ ਹੈ। ਡਿਜ਼ੀਟਲ ਸਾਧਨਾਂ, ਨਵੀਆਂ ਸਿੱਖਣ ਵਿਧੀਆਂ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵੱਧ ਰਹੇ ਪ੍ਰਭਾਵ ਦੇ ਬਾਵਜੂਦ ਅਧਿਆਪਕ ਦੀ ਮਨੁੱਖੀ ਸੰਵੇਦਨਾ ਅਤੇ ਨੈਤਿਕ ਅਗਵਾਈ ਦੀ ਮਹੱਤਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਧਿਆਪਕ ਲਈ ਇਹ ਜ਼ਰੂਰੀ ਹੈ ਕਿ ਉਹ ਬਦਲਦੇ ਸਮਾਜਿਕ, ਤਕਨੀਕੀ ਅਤੇ ਸਿੱਖਿਆਤਮਕ ਪਰਿਪੇਖ ਦੇ ਅਨੁਕੂਲ ਆਪਣੇ ਗਿਆਨ ਅਤੇ ਅਧਿਆਪਨ-ਕੌਸ਼ਲਾਂ ਨੂੰ ਨਿਰੰਤਰ ਵਿਕਸਿਤ ਕਰਦਾ ਰਹੇ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਧਿਆਪਕ-ਵਿਦਿਆਰਥੀ ਸੰਬੰਧਾਂ, ਆਧੁਨਿਕ ਸਿੱਖਿਆ ਦੀਆਂ ਚੁਣੌਤੀਆਂ ਅਤੇ ਅਧਿਆਪਕ ਦੀਆਂ ਨਵੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਦਰਾਂ ਦੌਰਾਨ ਕਿਹਾ ਕਿ ਸਮਾਜ ਦੀ ਨਿਰਮਾਣ-ਪ੍ਰਕਿਰਿਆ ਵਿੱਚ ਅਧਿਆਪਕ ਦਾ ਸਥਾਨ ਹਮੇਸ਼ਾ ਸਿਖ਼ਰ ’ਤੇ ਰਹੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਅਸਲ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ।ਇਸ ਮੌਕੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਦੇ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਡਾ. ਸਤਵੰਤ ਕੌਰ, ਮੈਡਮ ਨਰਿੰਦਰ ਕੌਰ, ਡਾ. ਰਵਿੰਦਰ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਪਲਕ,  ਦਵਿੰਦਰ ਕੁਮਾਰ ਲਾਇਬ੍ਰੇਰੀਅਨ ਅਤੇ ਵਿਦਿਆਰਥੀ ਹਾਜ਼ਰ ਸਨ।