Prime Punjab Times

Latest news
ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ
ADVERTISEMENT
You are currently viewing ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ

ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ

ਗੜ੍ਹਦੀਵਾਲਾ, 6 ਸਤੰਬਰ (ਚੌਧਰੀ )

– ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ.ਡੀ.ਓ.  ਸੰਜੀਵ ਕੁਮਾਰ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜੀਵਨ, ਸਿੱਖਿਆ ਅਤੇ ਦੇਸ਼ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।

ਸਮਾਗਮ ਦੌਰਾਨ ਲੈਕਚਰਾਰ ਉਮੇਸ਼ ਕੁਮਾਰ (ਇਤਿਹਾਸ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ 5 ਸਤੰਬਰ 1888 ਨੂੰ ਤਾਮਿਲਨਾਡੂ ਵਿਖੇ ਹੋਇਆ ਸੀ। ਉਨ੍ਹਾਂ ਮੁੱਢਲੀ ਸਿੱਖਿਆ ਤਾਮਿਲਨਾਡੂ ਵਿੱਚ ਪ੍ਰਾਪਤ ਕੀਤੀ ਅਤੇ ਉਚੇਰੀ ਸਿੱਖਿਆ ਮਦਰਾਸ ਦੇ ਕ੍ਰਿਸਚੀਅਨ ਕਾਲਜ ਤੋਂ ਹਾਸਲ ਕੀਤੀ। ਉਨ੍ਹਾਂ ਦਰਸ਼ਨ ਸ਼ਾਸਤਰ ਵਿੱਚ ਐੱਮ.ਏ. ਦੀ ਡਿਗਰੀ ਪ੍ਰਾਪਤ ਕੀਤੀ। ਉਹ ਆਜ਼ਾਦ ਭਾਰਤ ਦੇ ਪਹਿਲੇ ਉਪ-ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਰਹੇ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਉਨ੍ਹਾਂ ਦੱਸਿਆ ਕਿ ਆਜ਼ਾਦ ਭਾਰਤ ਦੇ ਪਹਿਲੇ ਉੱਪ ਰਾਸ਼ਟਰਪਤੀ ਤੇ ਦੂਜੇ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਦੇਸ਼ ਭਰ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਰਾਸ਼ਟਰੀ ਅਤੇ ਰਾਜ ਪੱਧਰ ’ਤੇ ਸਮਾਗਮ ਕਰਵਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਲੈਕਚਰਾਰ ਦਿਨੇਸ਼ ਠਾਕੁਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।ਇਸ ਮੌਕੇ ਲੈਕਚਰਾਰ ਇੰਦਰਜੀਤ, ਜਗਵਿੰਦਰ ਸਿੰਘ, ਜਗਮੋਹਣ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰਮਨਦੀਪ ਕੌਰ, ਰੇਖਾ ਦੇਵੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਅੰਮ੍ਰਿਤ ਜੋਤੀ, ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।