Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ
ADVERTISEMENT
You are currently viewing KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ

KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ

ਦਸੂਹਾ 8 ਸਤੰਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2026 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਮੈਨੇਜਮੈਂਟ ਵਿਭਾਗ ਦੇ ਬੀ.ਕੌਮ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਮੋਹਿਤ ਕੁਮਾਰ ਪੁੱਤਰ ਵੀਰ ਸਿੰਘ ਨੇ ਐਸ.ਜੀ.ਪੀ.ਏ 8.56 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪੂਨਮ ਰਾਣੀ ਪੁੱਤਰੀ ਅਮਰਜੀਤ ਸਿੰਘ ਨੇ ਐਸ.ਜੀ.ਪੀ.ਏ 8.08 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਪਰਮਿੰਦਰ ਕੌਰ ਪੁੱਤਰੀ ਕਿਸ਼ੋਰੀ ਲਾਲ ਅਤੇ ਰਮਨਦੀਪ ਕੌਰ ਪੁੱਤਰੀ ਝਿਰਮਲ ਸਿੰਘ ਨੇ ਐਸ.ਜੀ.ਪੀ.ਏ 6.84 ਨਾਲ ਤੀਸਰਾ ਸਥਾਨ ਸਾਂਝਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਮੈਨੇਜਮੈਂਟ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਮੈਨੇਜਮੈਂਟ ਵਿਭਾਗ ਦੇ ਸੋਨਮ ਸਲਾਰੀਆ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।