Prime Punjab Times

Latest news
ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ

ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ

ਦਸੂਹਾ , 08 ਸਤੰਬਰ (ਚੌਧਰੀ )

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖੀ ਬਰਾਂਚ ਟੇਰਕਿਆਣਾ ਸੋਹਣ ਸਿੰਘ ਅਤੇ ਸੰਚਾਲਕ ਸੇਵਾਦਾਰ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਖੂਨਦਾਨ ਕੈਂਪ ਸਬੰਧੀ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਸ ਵਿੱਚ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਭੱਟੀ ਦਾ ਪਿੰਡ ਦੇ ਸੰਯੋਜਕ ਡਾ ਸੁਰਿੰਦਰ ਪਾਲ ਸਿੰਘ , ਸੇਵਾਦਲ ਸੰਚਾਲਕ ਦਸੂਹਾ ਪ੍ਰਕਾਸ਼ ਸਿੰਘ, ਸ਼ਿਕਸ਼ਕ ਸੇਵਾਦਲ ਦਸੂਹਾ ਓਂਕਾਰ ਸਿੰਘ, ਮਲਕੀਤ ਸਿੰਘ ਲੇਖਾਕਾਰ,ਸੁਰਜੀਤ ਸਿੰਘ ਡੇਰਾ ਤੋਂ ਇਲਾਵਾ ਆਦਿ ਹਾਜ਼ਰ ਹੋਏ। ਉਨ੍ਹਾਂ ਦੱਸਿਆ 13 ਸਤੰਬਰ ਦਿਨ ਅੇੈਤਵਾਰ ਨੂੰ ਸਵੇਰੇ 8 ਵਜੇ ਤੋਂ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ 300 ਦੇ ਕਰੀਬ ਵਲੰਟੀਅਰ ਆਪਣੀ ਸਵੈ ਇੱਛਾ ਅਨੁਸਾਰ ਖੂਨਦਾਨ ਕਰਨਗੇ। ਜਿਸ ਵਿੱਚ ਸਿਵਲ ਹਸਪਤਾਲ ਮੁਕੇਰੀਆਂ, ਸਿਵਲ ਹਸਪਤਾਲ ਦਸੂਹਾ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੀਆਂ ਬਲੱਡ ਬੈਂਕਾਂ ਖੂਨਦਾਨੀਆਂ ਵੱਲੋਂ ਦਾਨ ਕੀਤੇ ਗਏ ਖ਼ੂਨ ਨੂੰ ਇਕੱਤਰ ਕਰਨਗੀਆਂ । ਇਸ ਮੌਕੇ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਖੂਨਦਾਨ ਕੈਂਪ ਮੌਕੇ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ , ਐਸ.ਕੇ ਦੱਤਾ ਜ਼ੋਨਲ ਇੰਚਾਰਜ ਪਠਾਨਕੋਟ ਜੋਨ ਤੋਂ ਇਲਾਵਾ ਪਤਵੰਤੇ ਸੱਜਣ ਆਪਣੀ ਹਾਜ਼ਰੀ ਭਰਨਗੇ। ਉਹਨਾਂ ਸਾਰਿਆਂ ਨੂੰ ਸਮੇਂ ਸਿਰ ਪਹੁੰਚ ਕੇ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਦੀ ਅਪੀਲ ਕੀਤੀ।