Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 8 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ, ਐੱਨ.ਐੱਸ.ਐੱਸ.ਅਤੇ ਐੱਨ.ਸੀ.ਸੀ. ਯੂਨਿਟ ਵੱਲੋਂ ਸਾਂਝੇ ਤੌਰ ‘ਤੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜੀਵਨ, ਖੇਡ ਪ੍ਰਾਪਤੀਆਂ ਅਤੇ ਭਾਰਤੀ ਖੇਡ ਜਗਤ ਵਿੱਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਸਹਿਯੋਗ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਦੀਆਂ ਗਤੀਵਿਧੀਆਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਅਤੇ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੇ ਹਨ।