Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ

ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ

ਗੜ੍ਹਦੀਵਾਲਾ 11 ਸਤੰਬਰ (ਪ੍ਰਾਈਮ ਪੰਜਾਬ ਟਾਈਮਜ ) 

12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੜ੍ਹਸ਼ੰਕਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ – ਆਗੂ।: ਪ੍ਰਿੰਸ ਪਲਿਆਲ, ਜਗਵਿੰਦਰ ਸਿੰਘ

: ਗੜਦੀਵਾਲਾ ਵਿਖੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਪ੍ਰਿੰਸ ਪਲਿਆਲ, ਜਗਵਿੰਦਰ ਸਿੰਘ, ਗੁਰਮੁਖ ਸਿੰਘ ਬਲਾਲਾ, ਸਚਿਨ ਕੁਮਾਰ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਦੀ ਅਗਵਾਈ ਹੇਠ ਹੋਈ।ਇਸ ਮੌਕੇ ਤੇ ਬੋਲਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ ਸਰਕਾਰ ਪ੍ਰੈੱਸ ਕਾਨਫਰੰਸ ਕਰ ਕੇ ਕੋਰਾ ਝੂਠ ਬੋਲ ਕੇ ਮੁਲਾਜ਼ਮਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੀ ਜੱਥੇਬੰਦੀ ਨਿੰਦਿਆ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇਹਨਾਂ ਦੇ ਛਲਾਵੇ ਵਿੱਚ ਨਹੀਂ ਆਉਣਗੇ ਅਤੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ।ਉਹਨਾਂ ਕਿਹਾ ਕਿ 12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੜ੍ਹਸ਼ੰਕਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ ਭਾਰੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸਾਥੀ ਭਾਗ ਲੈਣ ਗਏ। ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਮੰਨਣ ਵੱਲ ਧਿਆਨ ਦੇਵੇ ਨਾ ਕਿ ਟਕਰਾਅ ਵੱਲ ਨੂੰ ਵੱਧਣ ਦਾ ਯਤਨ ਕਰੇ। ਉਹਨਾਂ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰੇ ਅਤੇ ਡੀ ਏ ਦਾ ਪੱਤਰ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਵੀ ਮੂੰਹ ਦੀ ਖਾਣੀ ਪਵੇਗੀ, ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਬੰਗਾਲ ਅਤੇ ਕੇਰਲਾ ਮਾਮਲੇ ਵਿੱਚ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਦੇ ਚੁੱਕੀ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣਾ ਟਾਈਮ ਪਾਸ ਕਰਨ ਦੀ ਬਜਾਏ ਮੁਲਾਜ਼ਮ ਮੰਗਾਂ ਡੀ ਏ , ਪੁਰਾਣੀ ਪੈਨਸ਼ਨ ਅਤੇ ਹੋਰ ਮੰਗਾਂ ਨੂੰ ਤੁਰੰਤ ਅਮਲੀ ਜਾਮਾ ਪਹਿਨਾਏ। ਉਹਨਾਂ ਕਿਹਾ ਕਿ ਇਹ ਸੰਘਰਸ਼ ਜਦ ਤੱਕ ਸਰਕਾਰ ਨਤੀਜ਼ੇ ਤੇ ਨਹੀਂ ਪਹੁੰਚ ਜਾਂਦੀ ਤਦ ਤੱਕ ਰੁਕਣ ਵਾਲਾ ਨਹੀਂ ਹੈ। ਉਹਨਾਂ ਸਮੂਹ ਮੁਲਾਜ਼ਮਾਂ ਨੂੰ 12 ਸਤੰਬਰ ਨੂੰ ਗੜ੍ਹਸ਼ੰਕਰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਤੇ ਜਗਮੋਹਨ ਸਿੰਘ, ਜਗਦੀਸ਼ ਬਹਾਦਰ ਸਿੰਘ, ਹਰਪਾਲ ਸਿੰਘ, ਰਮਨਦੀਪ ਸ਼ਰਮਾ, ਨਵਤੇਜ ਸਿੰਘ, ਅਨਿਲ ਕੁਮਾਰ, ਬਚਿੱਤਰ ਸਿੰਘ, ਭੁਪਿੰਦਰ ਸਿੰਘ, ਸਰਤਾਜ ਸਿੰਘ, ਦੀਪਕ ਕੁੰਡਲ, ਮਨੋਜ ਕੁਮਾਰ ਸ਼ਰਮਾ, ਸੁਖਵਿੰਦਰ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ ਅਨਿਲ ਕੁਮਾਰ, ਮੀਕਾ ਸਿੰਘ, ਆਦਿ ਹਾਜ਼ਰ ਸਨ।