Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ‘ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂੰ ਸੌਂਪਿਆ ਮੰਗ ਪੱਤਰ

ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ‘ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ, 11ਸਤੰਬਰ (ਚੌਧਰੀ )

– ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਵਿਰੋਧ ਵਿੱਚ ਗੜ੍ਹਦੀਵਾਲਾ ਸ਼ਹਿਰ ਪੂਰੀ ਤਰ੍ਹਾਂ ਮੁਕੰਮਲ ਬੰਦ ਰਿਹਾ। ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਡਾਊਨ ਰਹੇ ਅਤੇ ਵੱਖ-ਵੱਖ ਸਭਾਵਾਂ, ਜਥੇਬੰਦੀਆਂ ਤੇ ਨੌਜਵਾਨਾਂ ਨੇ ਇਕੱਠੇ ਹੋ ਕੇ ਘਟਨਾ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ।

ਇਸ ਮੌਕੇ ਵੱਖ-ਵੱਖ ਸਭਾਵਾਂ ਦੇ ਆਗੂਆਂ ਵੱਲੋਂ ਗੜ੍ਹਦੀਵਾਲਾ ਥਾਣੇ ਦੇ ਮੁਖੀ ਐੱਸ.ਐੱਚ.ਓ. ਪਰਮਿੰਦਰ ਸਿੰਘ ਧੂਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪਦਿਆਂ ਮੂਰਤੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।
ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਅਤੇ ਨੌਜਵਾਨ ਆਗੂ ਜਤਿੰਦਰ ਸਿੰਘ ਸਾਬੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਪੈਦਲ ਮਾਰਚ ਕੱਢਿਆ ਗਿਆ। ਇਸ ਉਪਰੰਤ ਬੱਸ ਸਟਾਪ ’ਤੇ ਧਰਨਾ ਦੇ ਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕੀਤੀ ਗਈ। ਧਰਨਾਕਾਰੀਆਂ ਵੱਲੋਂ ਬਾਬਾ ਸਾਹਿਬ ਦੇ ਸਨਮਾਨ ਅਤੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਬੇਅਦਬੀ ਦੀ ਘਟਨਾ ਨੇ ਸਮਾਜ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ, ਸਗੋਂ ਇਸ ਤੋਂ ਪਹਿਲਾਂ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੇ ਸਨਮਾਨ ਅਤੇ ਵਿਚਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਵੀ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਨਾਕਾਮ ਰਹੇ ਹਨ।
ਇਸ ਮੌਕੇ ਕੁਝ ਬੁਲਾਰਿਆਂ ਨੇ ਦੋਸ਼ੀਆਂ ਵਿਰੁੱਧ ਬੇਹੱਦ ਸਖ਼ਤ ਅਤੇ ਮਿਸਾਲੀ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀ ਸਜ਼ਾ ਹੋਣੀ ਚਾਹੀਦੀ ਹੈ ਜੋ ਭਵਿੱਖ ਵਿੱਚ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਅਜਿਹੀ ਘਿਨੌਣੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰ ਸੋਚਣ ਲਈ ਮਜਬੂਰ ਕਰ ਦੇਵੇ।
ਬੁਲਾਰਿਆਂ ਨੇ ਕਿਹਾ ਕਿ ਬਾਬਾ ਸਾਹਿਬ ਦੀ ਮੂਰਤੀ ਨਾਲ ਕੀਤੀ ਗਈ ਬੇਅਦਬੀ ਸਿਰਫ਼ ਇੱਕ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨਹੀਂ, ਬਲਕਿ ਇਹ ਸਮਾਜ ਦੀਆਂ ਭਾਵਨਾਵਾਂ ਨੂੰ ਭੜਕਾਉਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਇਸ ਪਿੱਛੇ ਕੰਮ ਕਰ ਰਹੇ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਸਪੱਸ਼ਟ ਸੰਦੇਸ਼ ਜਾਵੇ ਕਿ ਮਹਾਨ ਸ਼ਖ਼ਸੀਅਤਾਂ ਅਤੇ ਸਮਾਜ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੰਦ ਨੂੰ ਪੂਰਨ ਸਹਿਯੋਗ ਦਿੱਤਾ।
ਇਸ ਮੌਕੇ ਡਾਕਟਰ ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ, ਭਗਵਾਨ ਵਾਲਮੀਕਿ ਨੌਜਵਾਨ ਭਾਈਚਾਰੇ ਦੇ ਆਗੂ ਜਤਿੰਦਰ ਕੁਮਾਰ ਸਾਬੀ, ਐਮ ਸੀ ਪੰਕਜ ਸਿੰਧੂ,ਮੀਤ ਪ੍ਰਧਾਨ ਹਰਦਿੰਦਰ ਦੀਪਕ,ਸਕੱਤਰ ਬਲਜੀਤ ਸਿੰਘ, ਪ੍ਰੈੱਸ ਸਕੱਤਰ ਮਹਿੰਦਰ ਕੁਮਾਰ ਮਲਹੋਤਰਾ,ਨੰਬਰਦਾਰ ਧਰਮਿੰਦਰ ਕਲਿਆਣ, ਮੋਹਨ ਧੁੱਗਾ, ਮਲਕੀਤ ਸਿੰਘ, ਬਲਵੀਰ ਸਿੰਘ ਜੌਹਲ, ਪਰਸ਼ੋਤਮ ਸਿੰਘ, ਬਲਵੀਰ ਸਿੰਘ ਵੀਰੂ, ਪਰਮਜੀਤ ਸਿੰਘ, ਕਾਲਾ ਬਾਹਗਾ,ਲਵਲੀ ਗੜ੍ਹਦੀਵਾਲਾ, ਚੰਕੀ ਪ੍ਰਧਾਨ, ਸਾਗਰ ਮੋਗਾ, ਸਚਿਨ ਸਿੰਧੂ,ਸ਼ੈਖ਼ਰ ਮਲਿਕ, ਹੈਪੀ ਮਲਿਕ ,ਰਵੀ ਮਲਿਕ, ਰਵੀ ਸਿੰਧੂ, ਸਲੀਮ ਮਲਿਕ, ਅੰਕੁਸ਼ ਸਿੰਧੂ, ਗੁਰਪ੍ਰੀਤ ਮਲਿਕ, ਸੁਰਿੰਦਰਪਾਲ ਮਲਿਕ, ਜੋਰਾਵਰ, ਰਿੰਕੂ ਠਾਕੁਰ, ਸੁਨੀਲ, ਸੁਨੀਲ ਕਲਿਆਣ, ਰਾਜਾ ਡਡਵਾਲ, ਭੋਲੂ, ਪਵਨ, ਰੌਸ਼ਨ, ਸੂਰਮਾ, ਭੀਮਾ ਮਲਿਕ ਆਦਿ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਫੋਟੋ ਕੈਪਸਨ : ਗੜ੍ਹਦੀਵਾਲਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਐੱਸ. ਐੱਚ. ਓ. ਨੂੰ ਮੰਗ ਪੱਤਰ ਦਿੰਦੇ ਹੋਏ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ ਤੇ ਹੋਰ ਅਤੇ