Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 11 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਈ.ਆਈ.ਸੀ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕੰਪਿਊਟਰ ਸਾਇੰਸ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਚੀ ਵੱਲੋਂ ਜਾਣ-ਪਛਾਣ ਅਤੇ ਸਵਾਗਤੀ ਭਾਸ਼ਣ ਨਾਲ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਅਤੇ ਡਿਜੀਟਲ ਦੁਨੀਆ ਵਿੱਚ ਸਾਵਧਾਨ ਰਹਿਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅੰਜਲੀ ਵੱਲੋਂ ਇੱਕ ਜਾਣਕਾਰੀ ਭਰਪੂਰ ਪ੍ਰਸਤੁਤੀ ਦਿੱਤੀ ਗਈ, ਜਿਸ ਵਿੱਚ ਆਨਲਾਈਨ ਸੁਰੱਖਿਆ, ਡਾਟਾ ਪ੍ਰਾਈਵੇਸੀ, ਸਾਈਬਰ ਧੋਖਾਧੜੀ ਤੋਂ ਬਚਾਅ ਅਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਦਿਆਰਥੀਆਂ ਲਈ ਗੇਮ ਅਤੇ ਕੁਇਜ਼ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ “ਜਾਗਰੂਕ ਰਹੋ, ਸੁਰੱਖਿਅਤ ਰਹੋ ਅਤੇ ਸਾਈਬਰ ਸਮਾਰਟ ਬਣੋ” ਦਾ ਸੰਦੇਸ਼ ਦਿੱਤਾ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਡਿਜੀਟਲ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਅਤੇ ਡਿਜ਼ੀਟਲ ਪਲੇਟਫਾਰਮਾਂ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।