Prime Punjab Times

Latest news
*भाजपा जिला अध्यक्ष संजीव सिंह मन्हास ने घोषित की जिला कार्यकारिणी, नई टीम को सौंपी संगठन को मजबूत क... KMS ਕਾਲਜ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ : ਪ੍ਰਿੰਸੀਪਲ ਡਾ. ਮਾਨਵ ਸੈਣੀ ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ ਪਿਤਾ ਨੇ 17 ਸਾਲਾ ਧੀ ਦਾ ਤੇਜ਼+ਧਾਰ ਹਥਿ+ਆਰ ਨਾਲ ਕੀਤਾ ਕ+ਤ+ਲ ਦਿਲਕਸ਼ ਸਿੰਘ ਨੇ DAV ਰਾਸ਼ਟਰੀ ਪੱਧਰੀ ਵੁਸ਼ੂ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ  ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਦਸੂਹਾ ਦੇ ਨੌਜਵਾਨ ਦੀ ਰੂਸ 'ਚ ਹੋਈ ਮੌ+ਤ,ਮ੍ਰਿਤਕ ਦੇ ਜੱਦੀ ਪਿੰਡ ਪਹੁੰਚੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ ... ਖਾਲਸਾ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕੁਆਂਟਮ ਪੇਪਰ ਮਿੱਲ,ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸ... ਬਟਾਲਾ ’ਚ ਦਿਨ-ਦਿਹਾੜੇ ਫਾਇਰਿੰਗ ਨਾਲ ਦਹਿਸ਼ਤ, ਦੁਕਾਨ ਦੇ ਸ਼ੀਸ਼ੇ ’ਤੇ ਲੱਗੀਆਂ ਦੋ ਗੋਲੀਆਂ ਦੋਵੇਂ ਨੌਜਵਾਨ ਫ਼ਰਾਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 12 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ।ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ, ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮਹੱਤਵ ਅਤੇ ਗੁਰਬਾਣੀ ਦੇ ਮਨੁੱਖਤਾ-ਪੱਖੀ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਨਿਮਰਤਾ, ਪ੍ਰੇਮ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦੀ ਹੈ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀ ਗੁਰੂ ਹਨ ਅਤੇ ਇਸ ਵਿੱਚ ਦਰਜ ਬਾਣੀ ਸਮੁੱਚੀ ਮਨੁੱਖਤਾ ਨੂੰ ਆਤਮਿਕ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ। ਇਸ ਤਰ੍ਹਾਂ ਦੇ ਧਾਰਮਿਕ-ਵਿਦਿਅਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਇਤਿਹਾਸ ਦਾ ਬਹੁਤ ਮਹੱਤਵਪੂਰਨ ਅਧਿਆਇ ਹੈ। ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਦੇ ਸਦੀਵੀ ਅਤੇ ਸਰਬ-ਸਾਂਝੇ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਵਿੱਚ ਧਾਰਮਿਕ ਚੇਤਨਾ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦੇ ਹਨ।