Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ

ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ

ਗੜ੍ਹਦੀਵਾਲਾ 14 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਸਿੱਖਿਆ ਅਤੇ ਸਾਖ਼ਰਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਫ਼ਿਲਮ ਸਕ੍ਰੀਨਿੰਗ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਸਿੱਧ ਫ਼ਿਲਮ ‘ਇੰਗਲਿਸ਼ ਵਿੰਗਲਿਸ਼’ ਦਿਖਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ, ਭਾਸ਼ਾ ਸਿੱਖਣ ਦੀ ਲੋੜ ਅਤੇ ਆਪਣੇ ਆਪ ਉੱਤੇ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕਰਨਾ ਸੀ। ਫ਼ਿਲਮ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ ਅਤੇ ਗਿਆਨ ਵਿਅਕਤੀ ਦੇ ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਨਰਿੰਦਰ ਕੌਰ ਨੇ ਕਿਹਾ ਕਿ ਸਾਖ਼ਰਤਾ ਕੇਵਲ ਪੜ੍ਹਨ-ਲਿਖਣ ਤੱਕ ਸੀਮਿਤ ਨਹੀਂ, ਸਗੋਂ ਇਹ ਵਿਅਕਤੀ ਨੂੰ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਸਮਾਜ ਵਿੱਚ ਆਪਣੀ ਭੂਮਿਕਾ ਨਿਭਾਉਣ ਦੇ ਯੋਗ ਬਣਾਉਂਦੀ ਹੈ। ਸਕਦੀਆਂ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਿੱਖਿਆ ਅਤੇ ਗਿਆਨ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚ ਨੂੰ ਵਿਸ਼ਾਲ ਬਣਾਉਂਦੀਆਂ ਹਨ। ਇਸ ਮੌਕੇ ਮੈਡਮ ਪਲਕ ਸਮੇਤ ਵਿਦਿਆਰਥੀ ਹਾਜ਼ਰ ਸਨ।