Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼

500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼

ਦਸੂਹਾ, 14 ਸਤੰਬਰ (ਚੌਧਰੀ) 

ਪੰਜਾਬ ਸਰਕਾਰ ਵੱਲੋਂ ਸਾਰਾ ਸਾਲ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ : ਐਡਵੋਕੇਟ ਕਰਮਬੀਰ ਸਿੰਘ ਘੁੰਮਣ

ਸਮਾਗਮਾਂ ਲਈ ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਰਾਖਵੇਂ ਰੱਖੇ

: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੋਮਵਾਰ ਸ਼ਾਮ ਦਸੂਹਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ ।

ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ  ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿੱਚ ਮੌਜੂਦ ਸੰਗਤ  ਨੇ ਬਹੁਤ ਹੀ ਭਾਵਨਾ ਨਾਲ ਦੇਖਿਆ । ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ ।

ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ।

ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ।

ਵਿਧਾਇਕ ਘੁੰਮਣ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਸਮਾਗਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਤਹਿਤ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ।

ਸਮਾਗਮ ਦੌਰਾਨ ਸੰਤ ਜਸਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਸੰਤ ਰਾਮ ਗਿਰੀ, ਸੰਤ ਨਰੇਸ਼ ਗਿਰ, ਸੰਤ ਪ੍ਰੇਮ ਦਾਸ, ਸੰਤ ਬਿਸ਼ਨ ਦਾਸ, ਸੰਤ ਸਰਬਜੀਤ ਗਿਰ ਅਤੇ ਸੰਤ ਪਰਮਿੰਦਰ ਸਿੰਘ ਵੀ ਉਚੇਚੇ ਤੋਰ ‘ਤੇ ਮੌਜੂਦ ਸਨ।

ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਜੀ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਕੈਪਸ਼ਨ: ਪੰਜਾਬ ਸਰਕਾਰ ਵਲੌਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸੂਹਾ ਵਿਖੇ ਕਰਵਾਏ ਗਏ ਡਰੋਨ ਸ਼ੋਅ ਦੌਰਾਨ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨਤਮਸਤਕ ਹੁੰਦੇ ਹੋਏ।