Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਜੋਨਲ ਐਥਲੈਟਿਕ ਮੁਕਾਬਲਿਆਂ ‘ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜੋਨਲ ਐਥਲੈਟਿਕ ਮੁਕਾਬਲਿਆਂ ‘ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 15 ਸਤੰਬਰ (ਚੌਧਰੀ) 

: ਗੜ੍ਹਦੀਵਾਲਾ ਲਾਲਾ ਜਗਤ ਨਰਾਇਣ ਡੀ.ਏ.ਵੀ. ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 23 ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿੱਚ 10 ਸੋਨੇ, 9 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ। ਕਈ ਖਿਡਾਰੀਆਂ ਨੇ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਵੀ ਕੁਆਲੀਫਾਈਡ ਕੀਤਾ।

ਅੰਡਰ-14 ਲੜਕੀਆਂ ਵਿੱਚ ਇੰਦਰਪ੍ਰੀਤ ਕੌਰ ਨੇ 600 ਮੀਟਰ ਦੌੜ ਵਿੱਚ ਪਹਿਲਾ ਸਥਾਨ, ਪਰੀਕਾ ਸ਼ਰਮਾ ਨੇ ਉੱਚੀ ਛਾਲ ਵਿੱਚ ਪਹਿਲਾ ਸਥਾਨ ਅਤੇ ਸਾਲੂ ਨੇ ਸ਼ਾਟਪੁੱਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਅੰਡਰ-17 ਲੜਕੀਆਂ ਵਿੱਚ ਤਾਨੀਆ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਵਿੱਚ ਸੁਖਪ੍ਰੀਤ ਕੌਰ ਨੇ ਸ਼ਾਟਪੁੱਟ ਅਤੇ ਡਿਸਕਸ ਥ੍ਰੋ ਦੋਵਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਅੰਤਰ-14 ਲੜਕਿਆਂ ਵਿੱਚ ਕਰਨ ਠਾਕੁਰ ਨੇ ਲੰਬੀ ਛਾਲ ਅਤੇ ਉੱਚੀ ਛਾਲ ਵਿੱਚ ਦੂਜਾ ਸਥਾਨ ਜਦਕਿ ਪ੍ਰਤੀਕ ਠਾਕੁਰ ਨੇ ਡਿਸਕਸ ਥ੍ਰੋ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਅੰਡਰ-17 ਲੜਕਿਆਂ ਵਿੱਚ ਦਿਲਪ੍ਰੀਤ ਸਿੰਘ ਨੇ ਸ਼ਾਟਪੁੱਟ ਵਿੱਚ ਦੂਜਾ, ਯੁਵਰਾਜ ਨੇ ਡਿਸਕਸ ਥ੍ਰੋ ਵਿੱਚ ਪਹਿਲਾ ਅਤੇ ਮਿਮਰਪ੍ਰੀਤ ਸਿੰਘ ਨੇ ਉੱਚੀ ਛਾਲ ਵਿੱਚ ਦੂਜਾ ਅਤੇ ਤੀਹਰੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸੁਪ੍ਰੀਤ ਰਾਣਾ ਨੇ ਤੀਹਰੀ ਛਾਲ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ।

ਅੰਡਰ-19 ਲੜਕਿਆਂ ਵਿੱਚ ਤਜਵੀਰ ਸਿੰਘ ਨੇ ਡਿਸਕਸ ਥ੍ਰੋ, ਯਸ਼ਨਪ੍ਰੀਤ ਸਿੰਘ ਨੇ ਉੱਚੀ ਛਾਲ ਅਤੇ ਅਰਸ਼ਦੀਪ ਸਿੰਘ ਨੇ ਤੀਹਰੀ ਛਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸੁਖਜਿੰਦਰ ਸਿੰਘ ਨੇ ਤੀਹਰੀ ਛਾਲ ਅਤੇ ਨਮਨ ਮਨਹਾਜ ਨੇ ਜੈਵਲਿਨ ਥ੍ਰੋ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ

ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਮਾਪਿਆਂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਹ ਸ਼ਾਨਦਾਰ ਜਿੱਤ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਖੇਡ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਪ੍ਰਿੰਸੀਪਲ ਸੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀਆਂ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।