Prime Punjab Times

Latest news
ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ
ADVERTISEMENT
You are currently viewing ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ

ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ 15 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਕੀਤਾ ਗਿਆ।
ਹਿੰਦੀ ਵਿਭਾਗ ਦੇ ਮੁਖੀ ਡਾਕਟਰ ਦਵਿੰਦਰ ਕੁਮਾਰ ਸੰਦਲ ਨੇ “ਵਿਸ਼ਵ ਦ੍ਰਿਸ਼ਟੀਕੋਣ ਵਿੱਚ ਹਿੰਦੀ: ਚੁਣੌਤੀਆਂ ਅਤੇ ਸੰਭਾਵਨਾਵਾਂ” ਵਿਸ਼ੇ ‘ਤੇ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ ਕਿ 14 ਸਤੰਬਰ, 1949 ਨੂੰ, ਭਾਰਤੀ ਸੰਵਿਧਾਨ ਸਭਾ ਨੇ ਹਿੰਦੀ (ਦੇਵਨਾਗਰੀ ਲਿਪੀ ਵਿੱਚ) ਨੂੰ ਸੰਘ ਦੀ ਅਧਿਕਾਰਤ ਭਾਸ਼ਾ ਵਜੋਂ ਅਪਣਾਇਆ, ਜਿਸ ਦਿਨ ਦੀ ਯਾਦ ਵਿੱਚ ਇਹ ਦਿਨ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਿੰਦੀ ਭਾਰਤ ਦੀ ਭਾਸ਼ਾਈ ਵਿਭਿੰਨਤਾ ਨੂੰ ਜੋੜਨ ਅਤੇ ਦੇਸ਼ ਨੂੰ ਇਕੱਠੇ ਬੰਨ੍ਹਣ ਦਾ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਹਿੰਦੀ ਇੱਕ ਪੂਰੀ ਤਰ੍ਹਾਂ ਵਿਗਿਆਨਕ ਭਾਸ਼ਾ ਹੈ, ਜਿਸ ਵਿੱਚ ਇਸਨੂੰ ਉਸੇ ਤਰ੍ਹਾਂ ਲਿਖਿਆ ਜਾਂਦਾ ਹੈ ਜਿਵੇਂ ਇਹ ਬੋਲੀ ਜਾਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਡਿਜੀਟਲ ਮੀਡੀਆ, ਇੰਟਰਨੈੱਟ, ਸਿਨੇਮਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਯੁੱਗ ਵਿੱਚ, ਹਿੰਦੀ ਵਿੱਚ ਨਵੇਂ ਅਤੇ ਵਿਸ਼ਾਲ ਰੁਜ਼ਗਾਰ ਦੇ ਮੌਕੇ ਉੱਭਰ ਰਹੇ ਹਨ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਹਿੰਦੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਹਿੰਦੀ ਨੂੰ ਆਪਣੇ ਜੀਵਨ ਦੇ ਹਰ ਖੇਤਰ ਵਿੱਚ ਅਪਣਾਉਣਾ ਚਾਹੀਦਾ ਹੈ। ਹਿੰਦੀ ਵਿੱਚ ਰੋਜ਼ਗਾਰ ਦੇ ਅਨੰਤ ਮੌਕੇ ਹਨ ਜਿਨਾਂ ਨੂੰ ਆਪਣੀ ਮਿਹਨਤ ਨਾਲ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਲਾਈਬ੍ਰੇਰੀਅਨ ਦਵਿੰਦਰ ਕੁਮਾਰ ਅਤੇ ਕਾਮਰਸ ਵਿਭਾਗ ਦੇ ਪ੍ਰੋਫੈਸਰ ਗੁਰਪ੍ਰੀਤ ਕੌਰ ਹਾਜ਼ਰ ਹੋਏ।