Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ

ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ

ਮੁਕੇਰੀਆਂ /ਹਾਜੀਪੁਰ , 17 ਸਤੰਬਰ (ਚੌਧਰੀ) 

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬਾਲ ਵਿਆਹ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਹੁਸ਼ਿਆਰਪੁਰ ਅਤੇ ਬਾਲ ਭਲਾਈ ਕਮੇਟੀਹੁਸ਼ਿਆਰਪੁਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਹਾਜੀਪੁਰ ਅਤੇ ਮੁਕੇਰੀਆਂ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਜਾਂਚ ਕੀਤੀ ਗਈ ਅਤੇ ਦੋਵਾਂ ਮਾਮਲਿਆਂ ਵਿੱਚ ਸਬੰਧਤ ਥਾਣਿਆਂ ਵੱਲੋਂ ਐਫ.ਆਈ.ਆਰ. ਦਰਜ ਕੀਤੀ ਗਈ।

       ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਮਾਜਿਕ ਸੁਰੱਖਿਆਮਹਿਲਾ ਅਤੇ ਬਾਲ ਵਿਕਾਸ ਵਿਭਾਗਪੰਜਾਬ ਵੱਲੋਂ ਸਾਰੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬਾਲ ਵਿਆਹ ਰੋਕੂ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਅਕਸਰ ਬਾਲ ਵਿਆਹ ਹੋਣ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਰਹਿੰਦੀਆਂ ਹਨਜਿਨ੍ਹਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਵਿਆਹ ਨਹੀਂ ਹੋਇਆ ਹੈ ਤਾਂ ਵਿਆਹ ਰੋਕਿਆ ਜਾਵੇ ਅਤੇ ਜੇਕਰ ਵਿਆਹ ਹੋ ਚੁੱਕਾ ਹੈ ਤਾਂ ਬਾਲ ਵਿਆਹ ਰੋਕੂ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

           ਸਬੰਧਤ ਬਲਾਕ ਦੇ ਬਾਲ ਵਿਆਹ ਰੋਕੂ ਅਫ਼ਸਰ (ਸੀ.ਐੱਮ.ਪੀ.ਓ.) ਵੱਲੋਂ ਬਾਲ ਵਿਆਹ ਸਬੰਧੀ ਸਾਰੇ ਸਬੂਤ ਇਕੱਠੇ ਕੀਤੇ ਜਾਣੇ ਹਨਜਿਵੇਂ ਕਿ ਗੁਰਦੁਆਰੇ ਜਾਂ ਮੰਦਰ ਦਾ ਸਰਟੀਫਿਕੇਟਬੱਚੇ ਦੀ ਉਮਰ ਸਬੰਧੀ ਦਸਤਾਵੇਜ਼ਬਾਲ ਵਿਆਹ ਵਿੱਚ ਸ਼ਾਮਲ ਵਿਅਕਤੀਆਂ ਦਾ ਵੇਰਵਾ ਆਦਿ। ਕਾਰਵਾਈ ਉਪਰੰਤ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰਜ਼ਿਲ੍ਹਾ ਪ੍ਰੋਗਰਾਮ ਅਫ਼ਸਰਐੱਸ.ਐੱਸ.ਪੀ. ਅਤੇ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਨੂੰ ਪੇਸ਼ ਕੀਤੀ ਜਾਵੇ।

            ਸਮਾਜਿਕ ਸੁਰੱਖਿਆਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਉਨ੍ਹਾਂ ਪਿੰਡਾਂ ਨੂੰ ਬਾਲ ਵਿਆਹ ਮੁਕਤ ਪਿੰਡ ਘੋਸ਼ਿਤ ਕੀਤਾ ਜਾਣਾ ਹੈਜਿਨ੍ਹਾਂ ਵਿੱਚ ਜਨਵਰੀ 2025 ਤੋਂ ਬਾਅਦ ਬਾਲ ਵਿਆਹ ਦਾ ਕੋਈ ਵੀ ਮਾਮਲਾ ਰਿਪੋਰਟ ਨਹੀਂ ਹੋਇਆ ਹੈ। ਇਸ ਸਬੰਧੀ ਲੋੜੀਂਦੀ ਕਾਰਵਾਈ ਸਾਰੇ ਸਰਪੰਚਾਂ ਅਤੇ ਸਾਰੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵੱਲੋਂ ਕੀਤੀ ਜਾਣੀ ਹੈ।