Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ

ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ

ਦਸੂਹਾ 21 ਸਤੰਬਰ (ਚੌਧਰੀ) 

ਭੂਮੀ ਪੂਜਨ ਮੌਕੇ ਸ਼ਹਿਰ ਦੇ ਪਤਵੰਤਿਆਂ ਨੇ ਲਿਆ ਹਿੱਸਾ

: ਸਨਾਤਨ ਧਰਮ ਸਭਾ ਅਤੇ ਪਾਂਡਵ ਸਰੋਵਰ ਮੰਦਰ ਦਸੂਹਾ ਵੱਲੋਂ ਸ਼ਹਿਰ ਦੇ ਪਤਵੰਤਿਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾਂਡਵ ਸਰੋਵਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਅਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਨਵ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਕਾਰਜ ਦੀ ਸ਼ੁਰੂਆਤ ਮੌਕੇ ਅੱਜ ਮੰਦਰ ਵਿਖੇ ਵਿਧੀਵਤ ਭੂਮੀ ਪੂਜਨ ਕਰਵਾਇਆ ਗਿਆ।
ਭੂਮੀ ਪੂਜਨ ਦੀਆਂ ਧਾਰਮਿਕ ਰਸਮਾਂ ਪੰਡਿਤ ਮਿਸ਼ਰਾ ਵੱਲੋਂ ਪੂਰੀਆਂ ਕਰਵਾਈਆਂ ਗਈਆਂ। ਇਸ ਮੌਕੇ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਪੂਜਾ ਵਿੱਚ ਭਾਗ ਲਿਆ ਅਤੇ ਮੰਦਰਾਂ ਦੇ ਨਵ ਨਿਰਮਾਣ ਲਈ ਮੰਗਲ ਕਾਮਨਾਵਾਂ ਕੀਤੀਆਂ।
ਇਸ ਮੌਕੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਰਵਿੰਦਰ ਰਵੀ ਸ਼ਿੰਗਾਰੀ ਨੇ ਭੂਮੀ ਪੂਜਨ ਸਮਾਗਮ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਸਮੂਹ ਸੰਗਤ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਂਡਵ ਸਰੋਵਰ ਧਾਰਮਿਕ ਅਤੇ ਆਸਥਾ ਦਾ ਮਹੱਤਵਪੂਰਨ ਕੇਂਦਰ ਹੈ ਅਤੇ ਮੰਦਰਾਂ ਦੇ ਨਵ ਨਿਰਮਾਣ ਨਾਲ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਹੋਰ ਸੁਵਿਧਾ ਮਿਲੇਗੀ।
ਇਸ ਮੌਕੇ ਸਮਾਜ ਸੇਵੀ ਜੋਗਿੰਦਰ ਪਾਲ ਮਹਾਜਨ ਨੇ ਸਨਾਤਨ ਧਰਮ ਸਭਾ ਵੱਲੋਂ ਕੀਤੇ ਜਾ ਰਹੇ ਇਸ ਧਾਰਮਿਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਸੇਵਾ-ਸੰਭਾਲ ਅਤੇ ਵਿਕਾਸ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਇਸ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸਹਿਯੋਗੀਆਂ ਦੀ ਪ੍ਰਸ਼ੰਸਾ ਕੀਤੀ।
ਭੂਮੀ ਪੂਜਨ ਮੌਕੇ ਧਰਮਪਾਲ ਨਾਇਰ, ਵਿਜੇ ਸ਼ਰਮਾ, ਇੰਦਰ ਮੋਹਨ ਸ਼ਰਮਾ, ਸਤੀਸ਼ ਕਾਲੀਆ, ਚੰਦਨ ਕੌਸ਼ਲ, ਮਦਨ ਮੋਹਨ, ਵਿਵੇਕ ਰਿੰਕਾ, ਬਿੱਟੂ, ਰਜਨੀ ਕੌਸ਼ਲ, ਮੀਨਾਕਸ਼ੀ ਨਈਅਰ, ਪਵਨ ਕੁਮਾਰ, ਸ਼ਾਮ ਮੁਰਾਰੀ, ਜੋਗੇਸ਼ ਵਰਮਾ, ਪ੍ਰਦੀਪ ਸ਼ਰਮਾ ਸਮੇਤ ਹੋਰ ਪਤਵੰਤੇ ਅਤੇ ਸ਼ਰਧਾਲੂ ਹਾਜ਼ਰ ਸਨ।