Prime Punjab Times

Latest news
ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ
You are currently viewing ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸਰੀ ਵਾਰ ਕੀਤੀ ਜਿੱਤ ਦਰਜ

ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸਰੀ ਵਾਰ ਕੀਤੀ ਜਿੱਤ ਦਰਜ

ਗੜ੍ਹਦੀਵਾਲਾ 23 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਾਜਨੀਤੀ ਵਿਭਾਗ ਦੇ ਪ੍ਰੋਫ਼ੈਸਰ ਡਾ. ਜਗਦੀਪ ਕੁਮਾਰ ਨੇ ਟੀਚਰ ਕੰਸਟੀਚੂਐਂਸੀ (ਅਧਿਆਪਕ ਹਲਕਾ) ਦੀਆਂ ਚੋਣਾਂ ਵਿੱਚ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕਰਕੇ ਸੰਸਥਾ ਅਤੇ ਸਮੂਹ ਅਧਿਆਪਕ ਵਰਗ ਦਾ ਮਾਣ ਵਧਾਇਆ ਹੈ। ਇਨ੍ਹਾਂ ਚੋਣਾਂ ਵਿੱਚ ਤੀਸਰੀ ਵਾਰ ਜਿੱਤ ਦਰਜ ਕਰਨਾ ਉਨ੍ਹਾਂ ਦੀ ਅਧਿਆਪਕ ਭਾਈਚਾਰੇ ਵਿੱਚ ਸਰਗਰਮ ਭੂਮਿਕਾ ਅਤੇ ਸਹਿਯੋਗੀ ਰਵੱਈਏ ਨੂੰ ਦਰਸਾਉਂਦਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਡਾ. ਜਗਦੀਪ ਕੁਮਾਰ ਨੂੰ ਵਧਾਈ ਭੇਜੀ ਅਤੇ ਆਉਣ ਵਾਲੇ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ.ਜਗਦੀਪ ਕੁਮਾਰ ਦੀ ਇਹ ਜਿੱਤ ਉਨ੍ਹਾਂ ਵੱਲੋਂ ਅਧਿਆਪਕ ਭਾਈਚਾਰੇ ਦੇ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਾਥੀ ਅਧਿਆਪਕਾਂ ਦੇ ਵਿਸ਼ਵਾਸ ਦਾ ਨਤੀਜਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਨੇ ਡਾ. ਜਗਦੀਪ ਕੁਮਾਰ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਜਗਦੀਪ ਕੁਮਾਰ ਭਵਿੱਖ ਵਿੱਚ ਵੀ ਅਧਿਆਪਕ ਭਾਈਚਾਰੇ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਅਧਿਆਪਕਾਂ ਨਾਲ ਸੰਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ ਅਤੇ ਉਨ੍ਹਾਂ ਦੇ ਹਿੱਤਾਂ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।
ਡਾ. ਜਗਦੀਪ ਕੁਮਾਰ ਨੇ ਇਸ ਜਿੱਤ ਲਈ ਸਮੂਹ ਸਾਥੀ ਅਧਿਆਪਕਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੇ ਨਿੱਜੀ ਤੌਰ ’ਤੇ ਨਹੀਂ, ਸਗੋਂ ਸਮੁੱਚੇ ਅਧਿਆਪਕ ਵਰਗ ਦੇ ਵਿਸ਼ਵਾਸ ਅਤੇ ਸਹਿਯੋਗ ਦੀ ਜਿੱਤ ਹੈ। ਉਨ੍ਹਾਂ ਭਵਿੱਖ ਵਿੱਚ ਵੀ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਅਤੇ ਹਿੱਤਾਂ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।