Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੜ੍ਹਦੀਵਾਲਾ 24 ਸਤੰਬਰ (ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੀ ਐਨ.ਐੱਸ.ਐੱਸ. ਯੂਨਿਟ ਵੱਲੋਂ ਐਨ.ਐੱਸ.ਐੱਸ. ਦਿਵਸ ਮੌਕੇ “ਸਵੱਛਤਾ ਹੀ ਸੇਵਾ” ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਮੈਡਮ ਜਸਵਿੰਦਰ ਕੌਰ, ਮਿਊਂਸਪਲ ਕਾਰਪੋਰੇਸ਼ਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਵੱਛਤਾ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਵੱਛ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦਿਵਸ ਦੀ ਮਹੱਤਤਾ ਅਤੇ ਐਨ.ਐੱਸ.ਐੱਸ. ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ, ਸਫ਼ਾਈ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਵੱਛਤਾ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਐਨ.ਐੱਸ.ਐੱਸ. ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸੇਵਾ ਭਾਵਨਾ ਅਤੇ ਅਨੁਸ਼ਾਸਨ ਪੈਦਾ ਕਰਨ ਲਈ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ “ਸਵੱਛਤਾ ਹੀ ਸੇਵਾ” ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੇ ਸਵੱਛਤਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੰਕਲਪ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਵੱਛਤਾ, ਸਮਾਜ ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।ਇਸ ਮੌਕੇ ਸ਼੍ਰੀ ਸੰਜੀਵ ਕੁਮਾਰ, ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਹਾਜ਼ਰ ਸਨ।