Prime Punjab Times

Latest news
ਪ੍ਰਾਇਮਰੀ ਸਕੂਲ ਖੇਡਾਂ 'ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ *ਤਰਕਸ਼ੀਲ ਸੁਸਾਇਟੀ ਇਕਾਈ ਹਰਿਆਣਾ-ਭੂੰਗਾ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ* *ਡੱਫਰ ਸਕੂਲ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਮਨਾਇਆ ਗਿਆ* KMS ਕਾਲਜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ   ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ ਕਲਸਟਰ ਧੁੱਗਾ ਕਲਾਂ ਦਾ ਬਲਾਕ ਪੱਧਰੀ ਖੇਡਾਂ 'ਚ ਓਵਰ ਆਲ ਟਰਾਫੀ ਤੇ ਕਬਜ਼ਾ  *ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ 5ਵਾ ਖੂਨਦਾਨ ਕੈਂਪ ਆਯੋਜਿਤ ,50 ਤੋਂ ਵੱਧ ਨੌਜਵਾਨਾਂ ਨੇ ਕੀਤਾ ਖੂਨਦ... ਦਸੂਹਾ ਵਿਖੇ 'ਨਸ਼ਾ ਮੁਕਤ ਯਾਤਰਾ' ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ 'ਚ 70 ਟਰੈਕਟਰਾਂ ਦੇ ਕਾਫ਼ਲੇ ਨੇ... *‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ 'ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀ... ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ...
ADVERTISEMENT
You are currently viewing *ਡੱਫਰ ਸਕੂਲ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਮਨਾਇਆ ਗਿਆ*

*ਡੱਫਰ ਸਕੂਲ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਮਨਾਇਆ ਗਿਆ*

ਗੜ੍ਹਦੀਵਾਲਾ 28 ਸਤੰਬਰ (ਚੌਧਰੀ) 

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ. ਓ. ਸੰਜੀਵ ਕੁਮਾਰ ਜੀ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ)ਦੀ ਪ੍ਰਧਾਨਗੀ ਹੇਠ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 119ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਉਹਨਾਂ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ । ਉਹਨਾਂ ਨੇ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਈ। ਉਹਨਾਂ ਕਿਹਾ ਕਿ ਸਰਦਾਰ ਭਗਤ ਸਿੰਘ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦੇ ਲਈ ਦਿੱਤਾ ਯੋਗਦਾਨ ਕਦੀ ਭੁਲਾਇਆ ਨਹੀਂ ਜਾ ਸਕਦਾ। ਇਸ ਮੋਕੇ ਪੰਜਾਬੀ ਮਾਸਟਰ ਜਗਵਿੰਦਰ ਸਿੰਘ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਬੱਚਿਆਂ ਨੂੰ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਬਹਾਦਰੀ, ਕੁਰਬਾਨੀ ਅਤੇ ਨਵੀਂ ਸੋਚ ਦਾ ਪ੍ਰਤੀਕ ਹੈ। ਮਾਤਰ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਭਗਤ ਸਿੰਘ ਨੇ ਨਾ ਸਿਰਫ਼ ਅੰਗਰੇਜ਼ੀ ਹਕੂਮਤ ਦੀਆਂ ਨੀਂਹਾਂ ਹਿਲਾ ਦਿੱਤੀਆਂ, ਸਗੋਂ ਦੇਸ਼ ਦੇ ਨੌਜਵਾਨਾਂ ਵਿੱਚ ਅਜ਼ਾਦੀ ਦੀ ਅਜਿਹੀ ਲਾਟ ਜਗਾਈ ਜੋ ਅੰਗਰੇਜ਼ਾਂ ਦੇ ਜਾਣ ਤੱਕ ਬੁਝੀ ਨਹੀਂ। ਉਹਨਾਂ ਕਿਹਾ ਕਿ ਜਿਹੜੀ ਆਜ਼ਾਦੀ ਸਰਦਾਰ ਭਗਤ ਸਿੰਘ ਨੇ ਸਾਨੂੰ ਲੈ ਕੇ ਦਿੱਤੀ ਹੈ ਸਾਨੂੰ ਉਸਦਾ ਫਾਇਦਾ ਲੈਣਾ ਚਾਹੀਦਾ ਹੈ ਅਤੇ ਪੜ੍ਹਾਈ ਦਿਲ ਲਗਾ ਕੇ ਕਰਨੀ ਚਾਹੀਦੀ ਅਤੇ ਆਪਣੇ ਦੇਸ਼ ਦੇ ਨਾਲ ਪਿਆਰ ਕਰਨਾ ਚਾਹੀਦਾ। ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ, ਲੈਕ: ਇੰਦਰਜੀਤ ਸਿੰਘ,ਮੈਡਮ ਬਲਵਿੰਦਰਜੀਤ ਕੌਰ, ਰਮਨਦੀਪ ਕੌਰ, ਸਪਨਾ ਸਲਾਰੀਆ ਅਤੇ ਸਕੂਲ ਦੇ ਬੱਚੇ ਸ਼ਾਮਿਲ ਸਨ।