Prime Punjab Times

Latest news
दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ ਉੱਨਤ ਭਾਰਤ ਅਭਿਆਨ ਅਧੀਨ ਗੋਦ ਲਏ ਪਿੰਡ ਰਾਣਾ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਲੈਕਚਰ ਕਰਵਾਇਆ ਪ੍ਰਾਇਮਰੀ ਸਕੂਲ ਖੇਡਾਂ 'ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ *ਤਰਕਸ਼ੀਲ ਸੁਸਾਇਟੀ ਇਕਾਈ ਹਰਿਆਣਾ-ਭੂੰਗਾ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ* *ਡੱਫਰ ਸਕੂਲ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਮਨਾਇਆ ਗਿਆ* KMS ਕਾਲਜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ   ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ
ADVERTISEMENT
You are currently viewing ਉੱਨਤ ਭਾਰਤ ਅਭਿਆਨ ਅਧੀਨ ਗੋਦ ਲਏ ਪਿੰਡ ਰਾਣਾ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਲੈਕਚਰ ਕਰਵਾਇਆ

ਉੱਨਤ ਭਾਰਤ ਅਭਿਆਨ ਅਧੀਨ ਗੋਦ ਲਏ ਪਿੰਡ ਰਾਣਾ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਲੈਕਚਰ ਕਰਵਾਇਆ

ਗੜ੍ਹਦੀਵਾਲਾ 29 ਸਤੰਬਰ (ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਉੱਨਤ ਭਾਰਤ ਅਭਿਆਨ (UBA) ਅਤੇ ਐਨ.ਐਸ.ਐਸ. ਯੂਨਿਟ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਾਲਜ ਦੇ ਗੋਦ ਲਏ ਪਿੰਡ ਰਾਣਾ, ਨੇੜੇ ਗੜ੍ਹਦੀਵਾਲਾ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ ਗਿਆ।
ਇਸ ਮੌਕੇ ਕਾਲਜ ਦੇ ਜੂਆਲੋਜੀ ਵਿਭਾਗ ਤੋਂ ਸ੍ਰੀ ਸੁਖਵਿੰਦਰ ਕੁਮਾਰ ਨੇ ਪਿੰਡ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ, ਸਾਫ਼-ਸੁਥਰੇ ਵਾਤਾਵਰਣ ਦੀ ਮਹੱਤਤਾ ਅਤੇ ਜੈਵਿਕ ਖੇਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ, ਕੂੜੇ ਨੂੰ ਇੱਧਰ-ਉੱਧਰ ਨਾ ਸੁੱਟਣ ਅਤੇ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਾਫ਼-ਸੁਥਰਾ ਵਾਤਾਵਰਣ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਲਈ ਬਹੁਤ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੈਵਿਕ ਖੇਤੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਅਤਿਅਧਿਕ ਵਰਤੋਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਅਤੇ ਕੁਦਰਤੀ ਖਾਦਾਂ ਤੇ ਵਾਤਾਵਰਣ-ਪੱਖੀ ਖੇਤੀ ਤਰੀਕਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਉੱਨਤ ਭਾਰਤ ਅਭਿਆਨ ਦੀ ਕੋਆਰਡੀਨੇਟਰ ਮੈਡਮ ਗੁਰਪ੍ਰੀਤ ਕੌਰ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਸੀਮਾ ਕੁਮਾਰੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਵੱਛਤਾ ਮੁਹਿੰਮ ਨਾਲ ਜੁੜਨ ਅਤੇ ਆਪਣੇ ਪਿੰਡ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਨੇ ਕਿਹਾ ਕਿ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪਿੰਡ ਰਾਣਾ ਦੇ ਸਰਪੰਚ ਸ. ਕੁਲਦੀਪ ਸਿੰਘ ਮਿੰਟੂ ਦਾ ਵਿਸ਼ੇਸ਼ ਸਹਿਯੋਗ ਰਿਹਾ। ਕਾਲਜ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।