ਗੜ੍ਹਦੀਵਾਲਾ 29 ਸਤੰਬਰ (ਚੌਧਰੀ)
: ਅੱਜ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਹੱਡੀਆਂ ਦੇ ਮਾਹਰ ਡਾ ਲਵਪ੍ਰੀਤ ਸਿੰਘ ਪਾਬਲਾ ਓਪੀਡੀ ਦੌਰਾਨ ਮਰੀਜ਼ਾਂ ਦੀ ਹੱਡੀਆਂ ਸਬੰਧੀ ਬੀਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਵੀ ਮੁਹਈਆ ਕਰਵਾਈਆਂ ਗਈਆਂ। ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਸੋਸਾਇਟੀ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ। ਹਸਪਤਾਲ ਦੇ ਨਜਦੀਕ ਨਾਲ ਨਾਲ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਵਲੋਂ ਵੱਖ-ਵੱਖ ਸੇਵਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਜਿਨਾਂ ਵਿੱਚ ਅਨਾਥ, ਮੰਦ ਬੁੱਧੀ ਵੀਰਾਂ ਅਤੇ ਬਜ਼ੁਰਗਾਂ ਦੀ ਸਾਂਭ-ਸੰਭਾਲ ਅਤੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਸਮਗਰੀ ਦਿੱਤੀ ਜਾਂਦੀ ਹੈ। ਸੋਸਾਇਟੀ ਵਲੋਂ ਸਮੇਂ ਸਿਰ ਮੈਡੀਕਲ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ। ਅੱਗੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਐਕਸ-ਰੇ, ਈ ਸੀ ਜੀ, ਲੈਬ ਟੈਸਟ, ਦਵਾਈਆਂ, ਐਬੂਲੈਂਸ ਸੇਵਾ ਮੋਰਚਰੀ ਦੀ ਫਰੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ, ਮਨਜੋਤ ਸਿੰਘ ਤਲਵੰਡੀ, ਡਾ ਲਵਪ੍ਰੀਤ ਸਿੰਘ ਪਾਬਲਾ, ਡਾ ਪ੍ਰਭਜੋਤ ਸਿੰਘ, ਪ੍ਰਭਜੋਤ ਕੌਰ, ਜਸਵਿੰਦਰ ਸਿੰਘ, ਲਵਦੀਪ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।







