Prime Punjab Times

Latest news
ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ ਉੱਨਤ ਭਾਰਤ ਅਭਿਆਨ ਅਧੀਨ ਗੋਦ ਲਏ ਪਿੰਡ ਰਾਣਾ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਲੈਕਚਰ ਕਰਵਾਇਆ ਪ੍ਰਾਇਮਰੀ ਸਕੂਲ ਖੇਡਾਂ 'ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਸ਼ਬਦ ਕੀਰਤਨ ‘ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ

ਸ਼ਬਦ ਕੀਰਤਨ ‘ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ

ਗੜ੍ਹਦੀਵਾਲਾ 30 ਸਤੰਬਰ (ਚੌਧਰੀ) 

: ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿੱਚੋਂ ਸ਼ਬਦ ਕੀਰਤਨ ਵਿੱਚ ਖਾਲਸਾ ਕਾਲਜ ਗੜ੍ਹਦੀਵਾਲਾ ਨੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਗਿਆਰਾਂ ਹਜ਼ਾਰ ਰੁਪਏ ਦੀ ਰਾਸ਼ੀ ਦਾ ਨਗਦ ਇਨਾਮ ਜਿੱਤਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਵੱਲੋਂ ਪੂਰੇ ਪੰਜਾਬ ਦੀਆਂ ਅਲੱਗ ਅਲੱਗ ਸਿੱਖਿਆ ਸੰਸਥਾਵਾਂ ਦੇ ਸੰਗੀਤਕ ਵਿਦਿਆਰਥੀਆਂ ਵਿੱਚ ਸ਼ਬਦ ਕੀਰਤਨ ਦੇ ਮੁਕਾਬਲਿਆਂ ਦੌਰਾਨ ਬੀਬੀ ਕਿਰਨਦੀਪ ਕੌਰ, ਬੀਬੀ ਮਨਜੋਤ ਕੌਰ, ਬੀਬੀ ਕਿਰਨਦੀਪ ਕੌਰ ਅਤੇ ਸੁੱਖਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕਰਕੇ ਗਿਆਰਾਂ ਹਜ਼ਾਰ ਰੁਪਏ ਦੀ ਰਾਸ਼ੀ ਦਾ ਇਨਾਮ ਜਿੱਤਿਆ। ਇਸ ਸਮੇਂ ਪ੍ਰਿੰਸੀਪਲ ਡਾ ਜਸਪਾਲ ਸਿੰਘ ਨੇ ਸੰਗੀਤ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਗੁਰਬਾਣੀ ਕੀਰਤਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ।