Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ

ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ 1 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਗਿਆ।

ਇਸ ਮੁਕਾਬਲੇ ਵਿੱਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਲੇਖ, ਕਹਾਣੀ ਅਤੇ ਕਵਿਤਾ ਲਿਖਣ ਲਈ ਵਿਸ਼ੇ ਮੌਕੇ ’ਤੇ ਹੀ ਦਿੱਤੇ ਗਏ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ, ਕਲਪਨਾਸ਼ੀਲਤਾ ਅਤੇ ਲੇਖਣੀ ਦੀ ਕਲਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਭਾਸ਼ਾਈ ਕੁਸ਼ਲਤਾ ਅਤੇ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਨ ਦੀ ਸਮਰੱਥਾ ਵਿਕਸਿਤ ਕਰਨਾ ਸੀ।ਮੁਕਾਬਲੇ ਵਿੱਚ ਬੀ.ਕਾਮ. ਤੀਜੇ ਸਮੈਸਟਰ ਦੇ ਵਿਦਿਆਰਥੀ ਯੋਧਵੀਰ ਸਿੰਘ ਨੇ ਪਹਿਲਾ ਸਥਾਨ, ਬੀ.ਐੱਸ.ਸੀ. ਤੀਜੇ ਸਮੈਸਟਰ ਦੇ ਵਿਦਿਆਰਥੀ ਅਰੁਣ ਕੁਮਾਰ ਨੇ ਦੂਜਾ ਸਥਾਨ ਅਤੇ ਬੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਜਾਨਵੀ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀਆਂ ਰਚਨਾਤਮਕ ਯੋਗਤਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਵਿਚਾਰਾਂ ਦੇ ਸੁਚੱਜੇ ਪ੍ਰਗਟਾਵੇ ਦੀ ਸਮਰੱਥਾ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਾਹਿਤਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਵਿਭਾਗਾਂ ਦੇ ਅਧਿਆਪਕਾਂ ਨੇ ਮੁਕਾਬਲੇ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।