ਗੜ੍ਹਦੀਵਾਲਾ 1 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ)
: ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਅੰਡਰ-14 ਲੜਕੀਆਂ ਵੱਲੋਂ ਨੇ ਡੀ.ਏ.ਵੀ. ਸਟੇਟ ਲੈਵਲ 2026-2) ਤਾਈਕਵਾਂਡੋ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ 29-09-2026, ਮੰਗਲਵਾਰ ਨੂੰ ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ। ਪੰਜਾਬ ਭਰ ਸਕੂਲਾਂ ਦੇ ਖਿਡਾਰੀਆਂ ਨੂੰ ਪਿੱਛੇ ਛੱਡਦਿਆਂ ਪਾਰਿਕਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਉਸਦੀ ਚੋਣ ਨੈਸ਼ਨਲ ਲੈਵਲ ਲਈ ਹੋ ਗਈ ਹੈ। ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਕੋਚ ਸਾਹਿਬਾਨਾਂ ਦੇ ਸਿਰ ਜਾਂਦਾ ਹੈ।ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਪਾਰੀਕਾ, ਉਸਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ ਅਤੇ ਨੈਸ਼ਨਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥਣ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥਣ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਸਾਰੇ ਜੇਤੂ ਖਿਡਾਰਰਣ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।







