ਦਸੂਹਾ 3 ਅਕਤੂਬਰ (ਚੌਧਰੀ)
: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਸਾਇੰਸ ਵਿਭਾਗ ਦੇ ਮਾਸਟਰ ਡਿਗਰੀ ਪ੍ਰੋਗਰਾਮ, ਮਾਸਟਰ ਆਫ ਮੈਡੀਕਲ ਲੈਬੋਰੇਟਰੀ ਸਾਇੰਸ (ਮਾਈਕ੍ਰੋਬਾਇਓਲੋਜੀ) ਅਤੇ ਮਾਸਟਰ ਆਫ ਮੈਡੀਕਲ ਲੈਬੋਰੇਟਰੀ ਸਾਇੰਸ (ਬਾਇਓਕੈਮਿਸਟਰੀ) ਵਿੱਚ ਦਾਖ਼ਲੇ ਲਈ ਐਂਟਰੈਂਸ ਟੈਸਟ ਕਰਵਾਇਆ ਗਿਆ। ਇਸ ਐਂਟਰੈਂਸ ਟੈਸਟ ਲਈ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਵਿਸ਼ੇਸ਼ ਤੌਰ ’ਤੇ ਅਧਿਕਾਰੀ ਪਹੁੰਚੇ। ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਦੇਖ-ਰੇਖ ਅਤੇ ਨਿਗਰਾਨੀ ਹੇਠ ਐਂਟਰੈਂਸ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਆਫ ਮੈਡੀਕਲ ਲੈਬੋਰੇਟਰੀ ਸਾਇੰਸ (ਮਾਈਕ੍ਰੋਬਾਇਓਲੋਜੀ) ਅਤੇ ਮਾਸਟਰ ਆਫ ਮੈਡੀਕਲ ਲੈਬੋਰੇਟਰੀ ਸਾਇੰਸ (ਬਾਇਓਕੈਮਿਸਟਰੀ) ਲਈ ਕੁੱਲ 10-10 ਸੀਟਾਂ ਉਪਲਬਧ ਸਨ, ਜਿਸ ਵਿੱਚ 60 ਤੋਂ ਵੀ ਵੱਧ ਵਿਦਿਆਰਥੀਆਂ ਨੇ ਐਂਟਰੈਂਸ ਟੈਸਟ ਵਿੱਚ ਬੜੇ ਉਤਸ਼ਾਹ ਅਤੇ ਉਤਸੁਕਤਾ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਮੈਡੀਕਲ ਸਾਇੰਸ ਨਾਲ ਸਬੰਧਤ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ ਇਨ੍ਹਾਂ ਪੋਸਟ-ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲੇ ਲਈ ਵਿਸ਼ੇਸ਼ ਰੁਚੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿੱਚ ਭਾਗੀਦਾਰੀ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਇਲਾਕੇ ਦੇ ਵਿਦਿਆਰਥੀਆਂ ਵਿੱਚ ਉੱਚ ਸਿੱਖਿਆ ਅਤੇ ਮੈਡੀਕਲ ਲੈਬੋਰੇਟਰੀ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਲਈ ਕਾਫ਼ੀ ਉਤਸ਼ਾਹ ਹੈ। ਅੰਤ ਵਿੱਚ ਉਹਨਾ ਦੱਸਿਆ ਕਿ ਇਸ ਐਂਟਰੈਂਸ ਟੈਸਟ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਮੈਰਿਟ ਸੂਚੀ ਦੇ ਤਹਿਤ ਯੋਗ ਵਿਦਿਆਰਥੀਆਂ ਨੇ ਆਪਣੀ ਦਾਖਲਾ ਸੀਟ ਹਾਸਲ ਕੀਤੀ। ਉਹਨਾ ਐਂਟਰੈਂਸ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਮਾਸਟਰ ਆਫ ਮੈਡੀਕਲ ਲੈਬੋਰੇਟਰੀ ਸਾਇੰਸ (ਮਾਈਕ੍ਰੋਬਾਇਓਲੋਜੀ) ਅਤੇ ਮਾਸਟਰ ਆਫ ਮੈਡੀਕਲ ਲੈਬੋਰੇਟਰੀ ਸਾਇੰਸ (ਬਾਇਓਕੈਮਿਸਟਰੀ) ਵਰਗੇ ਖੇਤਰਾਂ ਵਿੱਚ ਉੱਚ ਸਿੱਖਿਆ ਵਿਦਿਆਰਥੀਆਂ ਲਈ ਗਿਆਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਦੀ ਹੈ। ਉਨ੍ਹਾਂ ਐਂਟਰੈਂਸ ਟੈਸਟ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਹਨਾ ਕਿਹਾ ਕਿ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਐਂਟਰੈਂਸ ਟੈਸਟ ਵਿੱਚ ਭਾਗ ਲੈਂਦਿਆਂ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਮੈਡੀਕਲ ਸਾਇੰਸ ਵਿਭਾਗ ਦੇ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਫੋਟੋ ਕੈਪਸ਼ਨ : ਮੈਡੀਕਲ ਸਾਇੰਸ ਵਿਭਾਗ ਦੇ ਐਂਟਰੈਂਸ ਟੈਸਟ ਵਿੱਚ ਭਾਗ ਲੈਂਦੇ ਹੋਏ ਵਿਦਿਆਰਥੀ।







