ਗੜ੍ਹਦੀਵਾਲਾ 5 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ)
: ਖੇਡਾਂ ਵਤਨ ਪੰਜਾਬ ਦੀਆਂ ਪ੍ਰਤੀਯੋਗਤਾ ਦੇ ਅੰਤਰਗਤ ਜ਼ਿਲ੍ਹਾ ਪੱਧਰੀ ਆਯੋਜਿਤ ਵਾਲੀਬਾਲ (ਅੰਡਰ-17 ਲੜਕੇ) ਦੀ ਖੇਡ ਪ੍ਰਤੀਯੋਗਤਾ ਵਿੱਚ ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਆਪਣੀ ਉੱਤਮ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਜਿੱਤਿਆ।ਇਹ ਪ੍ਰਤੀਯੋਗਤਾ 29 ਸਤੰਬਰ, 2026 ਨੂੰ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੀ ਗਈ ਸੀ। ਇਸ ਪ੍ਰਤੀਯੋਗਤਾ ਵਿੱਚ ਦਸੂਹਾ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਦੋ ਵਿਦਿਆਰਥੀਆਂ, ਨਵਜੋਤ ਸਿੰਘ ਅਤੇ ਦਿਲਪ੍ਰੀਤ ਸਿੰਘ, ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਦਿਵਾਈ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਨਵਜੋਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਇਸ ਜਿੱਤ ਦਾ ਸਿਹਰਾ ਡੀ.ਪੀ.ਈ. ਮੈਡਮ ਮਨਪ੍ਰੀਤ ਕੌਰ ਅਤੇ ਪੀ.ਟੀ.ਆਈ. ਰਮਨਦੀਪ ਸਿੰਘ ਨੂੰ ਦਿੱਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰਤੀਯੋਗਤਾਵਾਂ ਵਿੱਚ ਹੋਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀਆਂ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ







