Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ

ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ

ਗੜ੍ਹਦੀਵਾਲਾ 6 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਕਲਗੀਧਰ ਨਿਵਾਸ, ਸੈਕਟਰ-27, ਚੰਡੀਗੜ੍ਹ ਵਿਖੇ ਐਸ. ਜੀ. ਪੀ. ਸੀ. ਦੇ ਕਾਲਜ ਪ੍ਰਿੰਸੀਪਲਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਕਾਸ ਅਤੇ ਬਿਹਤਰੀ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਵਿਦਿਅਕ ਸੰਸਥਾਵਾਂ ਦੀਆਂ ਲੋੜਾਂ ਨੂੰ ਸਮਝਦਿਆਂ ਉਨ੍ਹਾਂ ਦੇ ਵਿਕਾਸ, ਪ੍ਰਬੰਧਕੀ ਮਾਮਲਿਆਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨਾਲ ਸਬੰਧਤ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਧਾਮੀ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਵਿਦਿਅਕ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਤੇ ਸਹੂਲਤਾਂ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਸ. ਧਾਮੀ ਵੱਲੋਂ ਵਿਦਿਅਕ ਸੰਸਥਾਵਾਂ ਦੇ ਸੁਚੱਜੇ ਪ੍ਰਬੰਧ ਅਤੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਵੱਲੋਂ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸੁਝਾਵਾਂ ਨੂੰ ਵੀ ਪ੍ਰਿੰਸੀਪਲਾਂ ਵੱਲੋਂ ਪ੍ਰਮੁੱਖਤਾ ਦਿੱਤੀ ਜਾਂਦੀ ਹੈ। ਮੌਜੂਦਾ ਸਥਿਤੀ ਬਾਰੇ ਵਿਚਾਰ ਪ੍ਰਗਟ ਕਰਦਿਆਂ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਰੁਤਬੇ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੀ ਪ੍ਰਤਿਸ਼ਠਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਟਿੱਪਣੀਆਂ ਜਨਤਕ ਵਿਚਾਰ-ਵਟਾਂਦਰੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸੰਸਥਾਵਾਂ ਨਾਲ ਸਬੰਧਤ ਅਸਲ ਮੁੱਦਿਆਂ ਤੋਂ ਧਿਆਨ ਹਟਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਮਾਮਲਿਆਂ ਨੂੰ ਨਿੱਜੀ ਵਿਵਾਦਾਂ ਤੋਂ ਉੱਪਰ ਰੱਖਦਿਆਂ ਸੰਸਥਾਵਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਾਰੀਆਂ ਧਿਰਾਂ ਉਸਾਰੂ ਸੋਚ ਨਾਲ ਕੰਮ ਕਰਦਿਆਂ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੀਆਂ।
ਇਸ ਮੌਕੇ ਬੀਬੀ ਹਰਜਿੰਦਰ ਕੌਰ ਨੇ ਵੀ ਵਿਦਿਅਕ ਸੰਸਥਾਵਾਂ ਦੀਆਂ ਲੋੜਾਂ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੰਸਥਾਵਾਂ ਨੂੰ ਦਰਪੇਸ਼ ਚੁਣੌਤੀਆਂ ’ਤੇ ਵਿਚਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਸਾਰੂ ਉਪਰਾਲਿਆਂ ਨੂੰ ਵੀ ਬਣਦਾ ਮਾਣ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਵਿਕਾਸ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ ਨੇ ਵੀ ਸ. ਹਰਜਿੰਦਰ ਸਿੰਘ ਧਾਮੀ ਦੇ ਸਕਾਰਾਤਮਕ ਰਵੱਈਏ ਅਤੇ ਵਿਦਿਅਕ ਸੰਸਥਾਵਾਂ ਪ੍ਰਤੀ ਸਹਿਯੋਗ ਦੀਆਂ ਕਈ ਮਿਸਾਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਵੱਲੋਂ ਵਿਦਿਅਕ ਸੰਸਥਾਵਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ ਗਈ।
ਡਾ. ਜਸਪਾਲ ਸਿੰਘ ਨੇ ਅੰਤ ਵਿੱਚ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ, ਦੂਰਦਰਸ਼ੀ ਸੋਚ ਅਤੇ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਮੁੜ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਪੂਰਨ ਸਮਰਥਨ ਪ੍ਰਗਟ ਕੀਤਾ।