ਗੜ੍ਹਦੀਵਾਲਾ, 4 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ)
: ਲਾਲਾ ਜਗਤ ਨਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਡੀ.ਏ.ਵੀ. ਸਟੇਟ ਲੈਵਲ ਵ ਮੁਕਾਬਲੇ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ।
ਇਹ ਮੁਕਾਬਲਾ 4 ਅਕਤੂਬਰ 2026 ਨੂੰ ਆਰ.ਐੱਮ.ਬੀ. ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ, ਨਵਾਂਸ਼ਹਿਰ ਵਿਖੇ ਕਰਵਾਇਆ ਗਿਆ। ਅੰਡਰ-17 ਲੜਕਿਆਂ ਦੀ ਸ਼੍ਰੇਣੀ ਵਿੱਚ ਦਿਲਕਸ਼ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ।
ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਦਿਲਕਸ਼ ਸਿੰਘ ਦੀ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਚੋਣ ਵੀ ਹੋਈ ਹੈ। ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਨੈਸ਼ਨਲ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ।
ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀਆਂ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।
ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।







