Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ

ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ

ਗੜ੍ਹਦੀਵਾਲਾ 8 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਸੀ.ਸੀ. ਯੂਨਿਟ ਵੱਲੋਂ ਨਈ ਰੋਸ਼ਨੀ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ ਅਤੇ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਸੀ.ਟੀ.ਓ. ਦਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਮਹਿਲਾਵਾਂ ਲਈ ਸਿੱਖਿਆ, ਸਮਾਨ ਮੌਕਿਆਂ, ਆਤਮ-ਨਿਰਭਰਤਾ, ਅਧਿਕਾਰਾਂ ਅਤੇ ਸਮਾਜਿਕ ਭਾਗੀਦਾਰੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਲੇਖ ਲਿਖਣ ਮੁਕਾਬਲਾ ਅਤੇ “ਅਸੀਂ ਆਪਣੇ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੀ ਕਰ ਸਕਦੇ ਹਾਂ?” ਵਿਸ਼ੇ ’ਤੇ ਸਮੂਹ ਚਰਚਾ ਵੀ ਕਰਵਾਈ ਗਈ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਿਲਾ ਸਸ਼ਕਤੀਕਰਨ, ਸਿੱਖਿਆ, ਸਮਾਨਤਾ ਅਤੇ ਮਹਿਲਾਵਾਂ ਦੀ ਸਮਾਜਿਕ ਭੂਮਿਕਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇੱਕ ਮਜ਼ਬੂਤ ਅਤੇ ਵਿਕਸਤ ਸਮਾਜ ਦੀ ਨੀਂਹ ਮਹਿਲਾਵਾਂ ਦੀ ਸਿੱਖਿਆ, ਸਨਮਾਨ ਅਤੇ ਸਸ਼ਕਤੀਕਰਨ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਮਹਿਲਾ ਅਧਿਕਾਰਾਂ ਅਤੇ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ।
ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਹਿਲਾ ਸਸ਼ਕਤੀਕਰਨ, ਸਮਾਨਤਾ ਅਤੇ ਆਤਮ-ਨਿਰਭਰਤਾ ਪ੍ਰਤੀ ਜਾਗਰੂਕਤਾ ਪੈਦਾ ਕਰਦਿਆਂ ਸਮਾਨ ਅਤੇ ਸਸ਼ਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।