Prime Punjab Times

Latest news
दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ...
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ, 8 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ) 

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਲੋਕਾਂ ਨੂੰ ਜ਼ਿਆਦਾ ਆਵਾਜ਼ ਜਾਂ ਧਮਾਕੇ ਵਾਲੇ ਪਟਾਕੇ ਨਾ ਚਲਾਉਣ ਦੀ ਅਪੀਲ

 : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਤਿਉਹਾਰਾਂ ਮੌਕੇ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕਰਦਿਆਂ ਸਮਾਂ ਨਿਰਧਾਰਤ ਕੀਤਾ ਹੈ ਅਤੇ ਲੋਕਾਂ ਨੂੰ ਤਿਉਹਾਰਾਂ ਮੌਕੇ ਸਿਰਫ਼ ਗਰੀਨ ਪਟਾਕੇ (ਵਾਤਾਵਰਣ ਪੱਖੀ) ਹੀ ਚਲਾਉਣ ਦੀ ਹਦਾਇਤ ਕੀਤੀ। ਹੁਕਮਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਬਹੁਤ ਜ਼ਿਆਦਾ ਆਵਾਜ਼ ਜਾਂ ਧਮਾਕੇ ਵਾਲੇ ਬਿਲਕੁਲ ਨਾ ਚਲਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 8 ਨਵੰਬਰ 2026 ਨੂੰ ਰਾਤ 8:00 ਵਜੇ ਤੋਂ ਰਾਤ 10 ਵਜੇ ਤੱਕ ਮਨਜ਼ੂਰਸ਼ੁਦਾ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 24 ਨਵੰਬਰ ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਅਤੇ ਰਾਤ 9:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਕ੍ਰਿਸਮਸ ਵਾਲੇ ਦਿਨਾਂ 25 ਅਤੇ 26 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਨਵੇਂ ਸਾਲ ਦੀ ਪੂਰਬਲੀ ਸ਼ਾਮ ਮੌਕੇ 31 ਦਸੰਬਰ ਨੂੰ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਲੋਕਾਂ ਵਲੋਂ ਅਜਿਹੇ ਪਟਾਕੇ ਚਲਾਏ ਜਾਂਦੇ ਹਨ ਜਿਹੜੇ ਬਜ਼ੁਰਗਾਂ, ਬੀਮਾਰਾਂ, ਬੱਚਿਆਂ ਆਦਿ ਦੀ ਸਿਹਤ ’ਤੇ ਮਾੜਾ ਅਸਰ ਪਾਉਂਦੇ ਹਨ ਜਿਸ ਦੇ ਮੱਦੇਨਜ਼ਰ ਪਟਾਕੇ ਵੇਚਣ ਵਾਲਿਆਂ, ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੜੀਵਾਰ ਚੱਲਣ ਵਾਲੇ ਪਟਾਕੇ ਅਤੇ ਲੜੀਆਂ ਆਦਿ ਵੇਚਣ ’ਤੇ ਪਾਬੰਦੀ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਸਿਰਫ ਗਰੀਨ ਪਟਾਕੇ (ਵਾਤਾਵਰਣ ਪੱਖੀ) ਦੀ ਵਿਕਰੀ ਦੀ ਇਜ਼ਾਜਤ ਰਹੇਗੀ ਅਤੇ ਮਨਜ਼ੂਰਸ਼ੁਦਾ ਪਟਾਕੇ ਸਿਰਫ਼ ਲਾਇਸੰਸ ਧਾਰਕ ਟਰੇਡਰਾਂ ਵਲੋਂ ਹੀ ਵੇਚੇ ਜਾਣਗੇ। ਕੋਈ ਵੀ ਲਾਇਸੰਸ ਧਾਰਕ ਟਰੇਡਰ ਅਜਿਹੇ ਪਟਾਕੇ ਨਹੀਂ ਵੇਚੇਗਾ ਜਿਸ ਦੀ ਆਵਾਜ ਨਿਰਧਾਰਤ ਆਵਾਜ਼ ਤੋਂ ਜ਼ਿਆਦਾ ਹੋਵੇਗੀ। ਹੁਕਮਾਂ ਅਨੁਸਾਰ ਕੋਈ ਵੀ ਈ-ਕਾਮਰਸ ਵੈੱਬਸਾਈਟ ਆਨਲਾਈਨ ਪਟਾਕਿਆਂ ਦੀ ਵਿਕਰੀ ਨਹੀਂ ਕਰੇਗੀ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਦੀ ਮਾਮਲਿਆਂ ਵਿਚ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।