Prime Punjab Times

Latest news
ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ

ਗੜ੍ਹਦੀਵਾਲਾ 9 ਅਕਤੂਬਰ (ਚੌਧਰੀ) 

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ  ਦੀ ਅਗਵਾਈ ਹੇਠ ਸੀ.ਐਚ.ਸੀ ਭੂੰਗਾ ਅਤੇ ਹਰਿਆਣਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਚੈਕਅੱਪ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ, ਚੰਗੀ ਸਿਹਤ ਲਈ ਸੰਤੁਲਿਤ ਭੋਜਨ ਸੰਬੰਧੀ ਜਾਂਣਕਾਰੀ ਦਿੱਤੀ।

ਇਸ ਮੌਕੇ ਡਾ. ਕਿਰਨ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਭੂੰਗਾ ਅਤੇ ਹਰਿਆਣਾ ਵਿਖੇ ਲਗਭਗ 55 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ, ਬਲਵਿੰਦਰ ਸਿੰਘ ਚੀਫ ਫਾਰਮੇਸੀ ਅਫਸਰ, ਐਲ.ਐਚ.ਵੀ ਪਰਦੀਪ ਕੌਰ, ਏ.ਐਨ.ਐਮ ਮੋਨਿਕਾ, ਆਸ਼ਾ ਵਰਕਰ ਅਤੇ ਆਮ ਲੋਗ ਹਾਜਰ ਸਨ।