ਦਸੂਹਾ 9 ਅਕਤੂਬਰ (ਚੌਧਰੀ)
ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ – ਵਿਧਾਇਕ ਘੁੰਮਣ
: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਿਵਲ ਸਰਜਨ ਹੁਸ਼ਿਆਰਪੁਰ ਡਾ.ਮੰਨਦੀਪ ਕਮਲ, ਡੀ.ਐਮ.ਸੀ ਹੁਸ਼ਿਆਰਪੁਰ ਡਾ.ਸਵਾਤੀ ਸੀਮਾਰ ਅਤੇ ਐੱਸ.ਐਮ.ਓ ਡਾ.ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਯੋਗ ਅਗਵਾਹੀ ਹੇਠ ਸਿਵਲ ਹਸਪਤਾਲ ਦਸੂਹਾ ਵਿਖ਼ੇ ਸੀ.ਟੀ ਸਕੈਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਕਾ ਵਾਸੀਆਂ ਦੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ ਜਿਸ ਨਾਲ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ ਸਿਟੀ ਸਕੈਨ ਦਾ ਲਾਭ ਪ੍ਰਾਪਤ ਕਰਕੇ ਵੱਡੇ ਖਰਚੇ ਤੋਂ ਆਪਣਾ ਬਚਾਅ ਕਰ ਸਕਦੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਖੇਡਾਂ ਦੇ ਪੱਧਰ ਨੂੰ ਜਿੱਥੇ ਉੱਚਾ ਚੁੱਕਿਆ ਗਿਆ ਹੈ ਉੱਥੇ ਹੀ ਸਿਹਤ ਸਹੂਲਤਾਂ ਨੂੰ ਵੀ ਵਧੀਆ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਹੈ।
ਇਸ ਮੌਕੇ ਐੱਸ.ਐਮ.ਓ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਨੇ ਪੰਜਾਬ ਸਰਕਾਰ, ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ, ਹਲਕਾ ਵਿਧਾਇਕ ਦਸੂਹਾ ਦਾ ਧੰਨਵਾਦ ਕਰਦਿਆਂ ਕਿਹਾ ਸਿਵਲ ਹਸਪਤਾਲ ਦਸੂਹਾ ਪਹਿਲੇ ਤੋਂ ਹੀ ਚੰਗੀਆ ਸਿਹਤ ਸਹੂਲਤਾਂ ਦੇਣ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਸਿਵਲ ਹਸਪਤਾਲ ਦਸੂਹਾ ਵਿਖੇ ਸੀ.ਟੀ ਸਕੈਨ ਦੇ ਆਉਣ ਨਾਲ ਵੱਡੀ ਪੱਧਰ ਤੇ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।ਇਸ ਮੌਕੇ ਡਾ. ਕੁਲਵਿੰਦਰ ਸਿੰਘ, ਡਾ. ਕਰਨਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ.ਸੰਜੀਵਪੁਰੀ, ਡਾ. ਮਨਪ੍ਰੀਤ ਸਿੰਘ, ਜਤਿੰਦਰ ਕੁਮਾਰ (ਮੈਂਨਜਰ ਗੌਰਮਿੰਟ ਪ੍ਰੋਜੈਕਟ), ਚੈਅਰਮੈਂਨ ਡਾਕਟਰ ਅਮਰ ਸਿੰਘ, ਐਮ.ਡੀ ਅਸਮਿਤਾ ਸਿੰਘ ਚੰਦਨ ਡਾਇਗਨੋਸਟਿਕ(ਏ ਯੂਨਿਟ ਆਫ ਚੰਦਨ ਹੈਲਥਕੇਅਰ ਪ੍ਰੋਜੈਕਟ ਪ੍ਰਾਈਵੇਟ ਲਿਮਟਿਡ ,ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਗੁਰਨਾਮ ਸਿੰਘ, ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਨਗਰ ਕੌਂਸਲ ਦਸੂਹਾ, ਨਵਜੋਤ ਸਿੰਘ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜਦੀਵਾਲਾ, ਤਰੁਣ ਖੁੱਲਰ ਐਮ .ਸੀ, ਵਿੰਦਰ ਇਕਬਾਲ ਸਿੰਘ, ਕੰਵਲਪ੍ਰੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜਰ ਹੋਏ।







