ਗੜ੍ਹਦੀਵਾਲਾ 10 ਅਕਤੂਬਰ (ਚੌਧਰੀ )
: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਡੀ.ਡੀ.ਓ ਪ੍ਰਿੰਸੀਪਲ ਸੰਜੀਵ ਕੁਮਾਰ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ ਕਰਾਈ ਗਏ। ਇਸ ਮੈਗਾ ਪੀ.ਟੀ.ਐਮ ਦੇ ਵਿੱਚ ਵੱਖ-ਵੱਖ ਕਲਾਸਾਂ ਦੇ ਇੰਚਾਰਜ ਸਾਹਿਬਾਨ ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਉਹਨਾਂ ਦੇ ਵਿਸ਼ੇ ਸਬੰਧੀ ਅਤੇ ਸਤੰਬਰ ਟੈਸਟ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ ਜਿਸ ਵਿੱਚ ਜਮਾਤ ਛੇਵੀਂ ਤੋਂ ਅੱਠਵੀਂ ਤੱਕ ਮਿਸਨ ਸਮਰੱਥ ਬਾਰੇ ਜਾਣਕਾਰੀ ਦਿੱਤੀ ਗਈ ਇਸ ਮੈਗਾ ਮੀਟਿੰਗ ਵਿੱਚ ਐਸ.ਐਮ.ਸੀ ਚੇਅਰਮੈਨ ਸਮੇਟ ਪੂਰੀ ਐਸ. ਐਮ. ਸੀ.ਵੱਲੋਂ ਨਿਰੀਖਣ ਕੀਤਾ ਗਿਆ ਅਤੇ ਸਕੂਲ ਵਿੱਚ ਹੋਏ ਸੁਧਾਰਾ ਦੀ ਪ੍ਰਸੰਸਾ ਕੀਤੀ ਗਈ ।ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਡੀ.ਡੀ.ਓ. ਪ੍ਰਿੰਸੀਪਲ ਸੰਜੀਵ ਕੁਮਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੂਲ ਵਿੱਚ ਪਹੁੰਚੇ ਐਸ. ਐਮ.ਸੀ. ਮੈਂਬਰ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ, ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਯੋਜਨਾ ਬਾਰੇ ਜਾਣਕਾਰੀ ਸਾਝੀ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪ੍ਰਸ਼ਾਸਾ ਪੱਤਰ ਵੀ ਵੰਡੇ ਗਏ। ਇਸ ਮੌਕੇ ਸਕੂਲ ਸਟਾਫ ਵਿੱਚ ਲੈਕਚਰਾਰ ਦਿਨੇਸ਼ ਠਾਕੁਰ, ਲੈਕਚਰਾਰ ਉਮੇਸ਼ ਕੁਮਾਰ, ਲੈਕਚਰਾਰ ਇੰਦਰਜੀਤ, ਸ੍ਰੀਮਤੀ ਬਲਵਿੰਦਰਜੀਤ ਕੌਰ, ਜਗਮੋਹਨ ਸਿੰਘ, ਜਗਵਿੰਦਰ ਸਿੰਘ ਐਸ.ਐਮ.ਸੀ. ਇੰਚਾਰਜ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਰਮਨਦੀਪ ਕੌਰ, ਰੇਖਾ ਦੇਵੀ ਸਪਨਾ ਸਲਾਰੀਆ, ਅਮ੍ਰਿਤ ਜੋਤੀ,ਅਨੁਰਾਗਦੀਪ ਸਿੰਘ ਠਾਕੁਰ, ਰਜਨੀ ਦੇਵੀ,ਚਮਨ ਲਾਲ, ਜਗਦੇਵ ਸਿੰਘ ਆਦਿ ਹਾਜ਼ਰ ਸਨ।







