Prime Punjab Times

Latest news
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਗੜ੍ਹਦੀਵਾਲਾ 12 ਅਕਤੂਬਰ (ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੇ ਸਹਿਯੋਗ ਦੁਆਰਾ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ ਅਤੇ ਸਿੱਖ ਇਤਿਹਾਸ ਤੇ ਸਿੱਖ ਧਰਮ ਦੀਆਂ ਪਰੰਪਰਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਸ਼ਮੂਲੀਅਤ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਧਰਮ, ਵਿਰਸੇ ਅਤੇ ਇਤਿਹਾਸ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਸੇਵਾ, ਨਿਮਰਤਾ, ਅਨੁਸ਼ਾਸਨ ਤੇ ਨੈਤਿਕ ਕਦਰਾਂ-ਕੀਮਤਾਂ ਦੀ ਭਾਵਨਾ ਪੈਦਾ ਕਰਨਾ ਸੀ। ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਦੇ ਅਧਿਆਤਮਕ ਅਤੇ ਨੈਤਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਅਤੇ ਨੈਤਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਉਹ ਇੱਕ ਚੰਗੇ ਵਿਦਿਆਰਥੀ ਹੋਣ ਦੇ ਨਾਲ-ਨਾਲ ਜ਼ਿੰਮੇਵਾਰ ਨਾਗਰਿਕ ਵੀ ਬਣ ਸਕਣ।

ਇਸ ਮੌਕੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਅਧਿਆਤਮਕ ਸ਼ਾਂਤੀ ਅਤੇ ਗੁਰੂ ਘਰ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਅਨੁਭਵ ਪ੍ਰਾਪਤ ਕੀਤਾ।