Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ 13 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਬੇਟੀ ਬਚਾਓ ਬੇਟੀ ਪੜ੍ਹਾਓ (BBBP) ਸੈੱਲ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਬੇਟੀਆਂ ਦੀ ਸਿੱਖਿਆ, ਸੁਰੱਖਿਆ, ਅਧਿਕਾਰਾਂ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੋਸਟਰਾਂ ਰਾਹੀਂ “ਬੇਟੀ ਬਚਾਓ, ਬੇਟੀ ਪੜ੍ਹਾਓ”, “ਬੇਟੀਆਂ ਨੂੰ ਸਿੱਖਿਅਤ ਬਣਾਓ”, “ਲਿੰਗ ਸਮਾਨਤਾ” ਅਤੇ “ਬੇਟੀਆਂ ਦੇ ਅਧਿਕਾਰ” ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦੇ ਪੋਸਟਰਾਂ ਨੇ ਸਮਾਜ ਨੂੰ ਬੇਟੀਆਂ ਪ੍ਰਤੀ ਸਕਾਰਾਤਮਕ ਸੋਚ ਅਪਣਾਉਣ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਦੇਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਦੇ ਮੈਂਬਰ ਡਾ. ਗਗਨਦੀਪ ਕੌਰ, ਮੈਡਮ ਜਤਿੰਦਰ ਕੌਰ ਅਤੇ ਮੈਡਮ ਸੰਦੀਪ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ ਅਤੇ ਬੇਟੀਆਂ ਦੀ ਸਿੱਖਿਆ ਤੇ ਸਸ਼ਕਤੀਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।

ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੇਟੀਆਂ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਅਹਿਮ ਆਧਾਰ ਹਨ। ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਸਮਾਜ ਵਿੱਚ ਬੇਟੀਆਂ ਪ੍ਰਤੀ ਸਨਮਾਨ, ਸਮਾਨਤਾ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ।