Prime Punjab Times

Latest news
ਕਰੰਟ ਲੱਗਣ ਅਤੇ ਚਲਦੇ ਟ੍ਰੈਕਟਰ ਤੋਂ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌ+ਤ ਪੁਲਿਸ ਤੇ ਕਾਰ ਸਵਾਰਾਂ ਵਿਚਾਲੇ ਚਲੀਆਂ ਗੋ+ਲੀ+ਆਂ,ਇੱਕ ਆਮ ਨੌਜਵਾਨ ਦੇ ਲੱਗੀ ਗੋ+ਲੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ
ADVERTISEMENT
You are currently viewing ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ

ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ

ਗੜ੍ਹਦੀਵਾਲਾ /ਹੁਸ਼ਿਆਰਪੁਰ 13 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀ ਆਰਿਅਨ ਸ਼ਰਮਾ ਨੇ ਡੀ.ਏ.ਵੀ. ਰਾਜ ਪੱਧਰੀ ਖੇਡ ਮੁਕਾਬਲਿਆਂ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਇਹ ਮੁਕਾਬਲਾ 10 ਅਕਤੂਬਰ, 2026 (ਸ਼ਨੀਵਾਰ) ਨੂੰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰਡਰ-17 ਲੜਕਿਆਂ ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਆਰਿਅਨ ਸ਼ਰਮਾ ਦੀ ਚੋਣ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਵੀ ਹੋ ਗਈ ਹੈ। ਇਸ ਪ੍ਰਾਪਤੀ ਨਾਲ ਵਿਦਿਆਰਥੀ ਨੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਆਰਿਅਨ ਸ਼ਰਮਾ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਟ वीडीभां।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ  ਅਰਵਿੰਦ ਘਈ  ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।