Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ 

KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ 

ਦਸੂਹਾ 17 ਅਕਤੂਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ 16 ਅਕਤੂਬਰ ਨੂੰ ਵਿਸ਼ਵ ਖੁਰਾਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਹਿਮਾਚਲੀ ਲੋਕ ਨਾਚ ਦੀ ਪੇਸ਼ਕਾਰੀ ਕੀਤੀ ਅਤੇ ਕਾਲਜ ਦੇ ਫੈਕਲਟੀ ਮੈਂਬਰਾਂ ਨੂੰ ਭੋਜਨ ਪਰੋਸ ਕੇ ਪਰਾਹੁਣਚਾਰੀ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕਸ ਡਾ. ਰਾਜੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭੋਜਨ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਹਰ ਵਿਅਕਤੀ ਤੱਕ ਪੌਸ਼ਟਿਕ ਤੇ ਸੁਰੱਖਿਅਤ ਭੋਜਨ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਭੋਜਨ ਦੀ ਬਰਬਾਦੀ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੋਜਨ ਦੀ ਸਹੀ ਵਰਤੋਂ ਕਰੇ, ਲੋੜ ਅਨੁਸਾਰ ਹੀ ਭੋਜਨ ਲਵੇ ਅਤੇ ਇਸ ਦੀ ਬਰਬਾਦੀ ਨੂੰ ਰੋਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭੋਜਨ ਦੀ ਮਹੱਤਤਾ ਬਾਰੇ ਸਮਾਜ ਦੇ ਹਰ ਵਰਗ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਹੋਟਲ ਮੈਨੇਜਮੈਂਟ ਵਿਭਾਗ ਦੀ ਮੁਖੀ ਮੈਡਮ ਸੋਨਮ ਸਲਾਰੀਆ, ਕੋਆਰਡੀਨੇਟਰ ਮਾਂਗਟ ਰਾਮ ਅਤੇ ਹੋਰ ਫੈਕਲਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਪਣਾਉਣ, ਭੋਜਨ ਦੀ ਬਰਬਾਦੀ ਰੋਕਣ ਅਤੇ ਲੋੜਵੰਦਾਂ ਪ੍ਰਤੀ ਸੰਵੇਦਨਸ਼ੀਲ ਬਣਨ ਦਾ ਸੰਦੇਸ਼ ਦਿੱਤਾ ਗਿਆ।
ਫੋਟੋ ਕੈਪਸ਼ਨ : ਵਿਸ਼ਵ ਖੁਰਾਕ ਦਿਵਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।